ADVERTISEMENTs

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ / Courtesy photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ। 

ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Comments

Related

ADVERTISEMENT

ADVERTISEMENT

E Paper

Video

//