ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ ਹਾਜ਼ਰ ਸਨ।
ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।
ਸ਼੍ਰੋਮਣੀ ਕਮੇਟੀ ਦੇ ਵਫਦ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ "ਜਥੇਦਾਰ ਭਾਈ ਕੁਲਦੀਪ ਸਿੰਘ ਗੜਗਜ ਕੌਮ ਦਾ ਪ੍ਰਵਾਨਤ ਜਥੇਦਾਰ ਨਹੀਂ ਹੈ। ਉਸ ਦੀ ਜਬਰੀ ਮਾਨਤਾ ਦਵਾਉਣ ਦੀ ਕੋਸ਼ਿਸ਼ ਇੱਕ ਵੱਡਾ ਭੁਲੇਖਾ ਹੈ।"
ਉਹਨਾਂ ਵਿਸਥਾਰ ਨਾਲ ਕਿਹਾ ਕਿ ਸਰਬ ਪ੍ਰਵਾਨਤ ਕਿਵੇਂ ਹੁੰਦਾ ਹੈ : ਕੌਮ ਵਿੱਚ ਭਾਲ ਕਰਕੇ ਐਸਜੀਪੀਸੀ ਐਲਾਨ ਕਰਦੀ ਹੈ, ਫਿਰ ਸਿੱਖ ਜਥੇਬੰਦੀਆਂ ਉਸ ਨੂੰ ਸਹਿਮਤੀ ਦਿੰਦੀਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ ਸਮੇਂ ਪੰਥਕ ਜਥੇਬੰਦੀਆਂ ਵੱਲੋਂ ਮੋਹਰ ਲਾਈ ਜਾਂਦੀ ਹੈ। ਇਸ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਰੋਪਾ ਭੇਟ ਕਰਦੇ ਹਨ।"
"ਸਰਬ ਪ੍ਰਵਾਣਤ ਜਥੇਦਾਰ ਲਾਇਆ ਜਾਣਾ ਜਰੂਰੀ ਹੈ। 6 ਜੂਨ ਦੇ ਸਮਾਗਮ ਵਿੱਚ ਕੋਈ ਟਕਰਾ ਨਾ ਬਣੇ ਅਸੀਂ ਇਸ ਗੱਲ ਦੇ ਹਾਮੀ ਹਾਂ ਪਰ ਜੋ ਪ੍ਰਵਾਨਤ ਨਹੀਂ ਉਹ ਵਿਅਕਤੀ ਸੰਦੇਸ਼ ਦਿੰਦਾ ਹੈ ਤਾਂ ਸ਼ਾਂਤੀ ਕਿਵੇਂ ਬਣੀ ਰਹਿ ਸਕਦੀ ਹੈ। ਉਸ ਦਾ ਵਿਰੋਧ ਹੋਵੇਗਾ। ਮਸਲੇ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ।
Comments
Start the conversation
Become a member of New India Abroad to start commenting.
Sign Up Now
Already have an account? Login