ADVERTISEMENT

ADVERTISEMENT

ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਸਪੀਕਰ ਸੰਧਵਾਂ ਨੇ ਕੀਤੀ ਅਪੀਲ

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲੋ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾਓ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ / Wikipedia

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ।

ਪ੍ਰੈਸ ਬਿਆਨ ਰਾਹੀਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ।

ਝੋਨੇ ਥੱਲੇ ਰਕਬਾ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਖਤਮ ਕਰਨ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਰਹੀ ਹੈ ਅਤੇ ਵੱਡੇ ਕਾਰੋਬਾਰੀਆਂ ਦੇ ਹਿੱਤ ‘ਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਹਵਾ ਪ੍ਰਦੂਸ਼ਣ ਲਈ ਸਿਰਫ ਤੇ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਢੁਕਵੇਂ ਹੱਲ ਕੱਢਣ ਦੀ ਬਜਾਏ ਉਨ੍ਹਾਂ ਨੂੰ ਰਾਜਸੀ ਸਾਜਿਸ਼ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।


ਸ. ਸੰਧਵਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸਹਿਕਾਰੀ ਗੁਰੱਪ ਬਣਾ ਕੇ ਛੋਟੇ ਉਦਯੋਗ ਵੀ ਸਥਾਪਿਤ ਕਰ ਸਕਦੇ ਹਨ ਅਤੇ ਆਪਣੀਆਂ ਫਸਲਾਂ ਤੋਂ ਮੁਨਾਫਾ ਵੀ ਕਮਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਕੋਲ ਆਰਗੈਨਿਕ ਖੇਤੀ ਦਾ ਬਦਲ ਵੀ ਮੌਜੂਦ ਹੈ, ਜਿਸ ਰਾਹੀਂ ਚੌਖਾ ਲਾਭ ਵੀ ਕਮਾਇਆ ਜਾ ਸਕਦਾ ਹੈ। 

 

Comments

Related

To continue...

Already have an account? Log in

Create your free account or log in