ADVERTISEMENTs

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਹੋਵੇਗਾ ਰਾਜ ਪੱਧਰੀ ਸਮਾਗਮ 

ਸਮਾਗਮ ਲਈ ਹੋਣਗੀਆਂ ਚਾਰ ਯਾਤਰਾਵਾਂ, ਪ੍ਰਸ਼ਾਸਨਕ ਤਿਆਰੀਆਂ ਤੇ ਸੰਗਤ ਨੂੰ ਸੱਦਾ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵੱਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਵੱਡਾ ਰਾਜ ਪੱਧਰੀ ਸਮਾਗਮ ਮਨਾਇਆ ਜਾਵੇਗਾ। ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸਨਿਕ ਕੰਪਲੈਕਸ ਤੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਧਾਲੀਵਾਲ ਅਤੇ ਦੀਪਕ ਬਾਲੀ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ।

ਮੰਤਰੀ ਸੌਂਦ ਨੇ ਦੱਸਿਆ ਕਿ ਇਸ ਪਵਿੱਤਰ ਸ਼ਹਾਦਤ ਸਮਾਗਮ ਨੂੰ ਮਨਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਬਣਾਈ ਗਈ ਹੈ। 19 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਚਾਰ ਵੱਖ ਵੱਖ ਯਾਤਰਾਵਾਂ ਦੀ ਸਮਾਪਤੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ, ਜਿੱਥੇ 23, 24 ਅਤੇ 25 ਨਵੰਬਰ ਨੂੰ ਵੱਡੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਯਾਤਰਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਰਾਹੀਂ ਅਨੰਦਪੁਰ ਸਾਹਿਬ ਤੱਕ ਪਹੁੰਚੇਗੀ। 

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਲਈ ਇੱਕ ਵੱਡਾ ਮਾਣ ਵਾਲਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਚਾਰ ਪ੍ਰੋਗਰਾਮ ਮੁੱਖ ਰੂਪ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਕੌਂਸਲਰਾਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਸਮਾਗਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਿਰਫ ਰਾਜ ਪੱਧਰ ਦਾ ਨਹੀਂ ਸਗੋਂ ਸੰਸਾਰ ਭਰ ਦੀ ਸੰਗਤ ਲਈ ਵੀ ਇੱਕ ਆਤਮਕ ਜੋੜ ਵਾਲਾ ਪ੍ਰੋਗਰਾਮ ਬਣੇਗਾ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video