ADVERTISEMENT

ADVERTISEMENT

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਮਾਨ ਸਰਕਾਰ ਵੱਲੋਂ ਲਿਆਂਦਾ ਸੋਧ ਬਿਲ ਸਰਬ ਸੰਮਤੀ ਨਾਲ ਪਾਸ

 ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ / X/AAPPunjab

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ। ਬਹਿਸ ਤੋਂ ਬਾਅਦ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪ੍ਰਸਤਾਵਿਤ ਕਾਨੂੰਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਮਰ ਕੈਦ ਦੇ ਨਾਲ-ਨਾਲ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਤਜਵੀਜ਼ ਰੱਖੀ ਗਈ ਹੈ। 

ਖਰੜੇ ਤਹਿਤ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ 'ਤੇ ਉਮਰ ਕੈਦ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਬਿੱਲ ਦੀ ਇੱਕ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਅਜਿਹੇ ਅਪਰਾਧਾਂ ਨੂੰ ਗੈਰ-ਜ਼ਮਾਨਤੀ ਮੰਨਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਇਸ ਵੇਲੇ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਕੇਂਦ੍ਰਿਤ ਹੈ ਅਤੇ ਸਰਕਾਰ ਹੋਰ ਧਰਮਾਂ ਲਈ ਇਸੇ ਤਰ੍ਹਾਂ ਦੇ ਪ੍ਰਬੰਧਾਂ 'ਤੇ ਵਿਚਾਰ ਕਰਨ ਤੋਂ ਪਹਿਲਾਂ ਹੋਰ ਧਾਰਮਿਕ ਸਮੂਹਾਂ ਤੋਂ ਫੀਡਬੈਕ ਲੈਣ ਦੀ ਯੋਜਨਾ ਬਣਾ ਰਹੀ ਹੈ।


ਸੂਬਾ ਸਰਕਾਰ ਦਾ ਮੰਨਣਾ ਹੈ ਕਿ ਪਹਿਲਾਂ ਦੇ ਕਾਨੂੰਨ ਅਜਿਹੇ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਜਾਂ ਸਜ਼ਾ ਦੇਣ ਲਈ ਇੰਨੇ ਸਖ਼ਤ ਨਹੀਂ ਸਨ।



ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਸੰਗਤ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।

ਇਸ ਬਿੱਲ ਨੂੰ ਹੁਣ ਰਾਜਪਾਲ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਜੇਕਰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਅਪ੍ਰੈਲ ਦੇ ਅੰਤ ਜਾਂ ਮਈ 2026 ਦੇ ਸ਼ੁਰੂ ਤੱਕ ਕਾਨੂੰਨ ਬਣ ਸਕਦਾ ਹੈ।

Comments

Leave A Comment

Required fields are marked (*).

Related

Talk to us?