ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ)ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ ਹੋਣ ਉਪਰੰਤ ਉਹਨਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਦੌਰਾਨ ਸਰਦਾਰ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਦੀਆਂ ਮਿਲ ਰਹੀਆਂ ਧਮਕੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਵਰਤਾਰਾ ਕਿਸੇ ਮਨੁੱਖ ਦਾ ਨਹੀਂ ਬਲਕਿ ਸ਼ੈਤਾਨ ਦਾ ਹੋ ਸਕਦਾ ਹੈ।
ਉਹਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਜੋ ਸ਼ਾਂਤੀ ਦਾ ਪ੍ਰਤੀਕ ਹੈ ਅਜਿਹੇ ਪਵਿੱਤਰ ਸਥਾਨ ਨੂੰ ਧਮਕੀਆਂ ਦੇਣਾ ਗਲਤ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਕੁਝ ਸ਼ਖਸ ਹਿਰਾਸਤ ਵਿੱਚ ਵੀ ਲੈ ਕੇ ਹਨ ਅਤੇ ਜਲਦੀ ਹੀ ਸਾਰੀ ਸਚਾਈ ਸਾਹਮਣੇ ਆ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਗੁਰੂ ਘਰਾਂ ਦੇ ਨਾਂ ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login