ADVERTISEMENT

ADVERTISEMENT

ਮੁੜ ਗਰਮਾਇਆ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ, ਡਾ. ਦਲਜੀਤ ਚੀਮਾ ਨੇ ਘੇਰੀ ‘ਆਪ’ ਸਰਕਾਰ

ਐੱਨ. ਜੀ. ਟੀ. ਵੱਲੋਂ ਮਾਈਨਿੰਗ ਕਰਨ ਵਾਲੇ 13 ਸਟੋਨ ਕਰਸ਼ਰਾਂ ‘ਤੇ 185 ਕਰੋੜ ਰੁਪਏ ਜੁਰਮਾਨਾ ਲਗਾਇਆ ਗਿਆ ਹੈ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ / X/@drcheemasad

ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਹਰ ਸਰਕਾਰ ਲਈ ਇਕ ਵੱਡਾ ਮਿਸ਼ਨ ਰਿਹਾ ਹੈ। ਇਸ ਮਾਮਲੇ ‘ਤੇ ਸਰਕਾਰ ਨੂੰ ਵਿਰੋਧੀਆਂ ਦੇ ਕਈ ਸਵਾਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਦਰਮਿਆਨ ਨੂੰ ਲੈ ਕੇ ਸਿਆਸਤ ਇਕ ਵਾਰ ਫਿਰ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਮਾਈਨਿੰਗ ਨੇ ਭਿਆਨਕ ਰੂਪ ਧਾਰ ਲਿਆ ਹੈ। ਇਸ ਦਾ ਸਭ ਤੋਂ ਮਾੜਾ ਅਸਰ ਸ੍ਰੀ ਆਨੰਦਪੁਰ ਸਾਹਿਬ, ਨੰਗਲ ਅਤੇ ਗੜ੍ਹਸ਼ੰਕਰ ਦੇ ਇਲਾਕਿਆਂ 'ਚ ਵੇਖਣ ਨੂੰ ਮਿਲ ਰਿਹਾ ਹੈ। ਮਾਈਨਿੰਗ ਕਾਰਨ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਕੀਤੀ ਗਈ ਕਾਰਵਾਈ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। 

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਐੱਨ. ਜੀ. ਟੀ.  ਵੱਲੋਂ ਮਾਈਨਿੰਗ ਕਰਨ ਵਾਲੇ 13 ਸਟੋਨ ਕਰਸ਼ਰਾਂ ‘ਤੇ 185 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਜਾਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕਿਸ ਪੱਧਰ 'ਤੇ ਵਾਤਾਵਰਣ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਹੈ।

ਇਸ ਫ਼ੈਸਲੇ ਨੇ ਸਾਰੇ ਸੂਬੇ ਦੇ ਸਾਹਮਣੇ ਨਾਜਾਇਜ਼ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ NGT ਨੂੰ ਰੋਪੜ ਜ਼ਿਲ੍ਹੇ ਅਤੇ ਕੰਢੀ ਇਲਾਕੇ ਵਿੱਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਵਿਖਾਈ ਦੇ ਰਹੀ ਹੈ ਤਾਂ ਫਿਰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਅੱਖਾਂ ਕਿਉਂ ਬੰਦ ਹਨ? ਉਨ੍ਹਾਂ ਕਿਹਾ ਕਿ ਸਰਕਾਰ ਸਪੱਸ਼ਟ ਕਰੇ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ? ਕੀ ਸਰਕਾਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏਗੀ?

ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ 'ਕੱਟੜ ਇਮਾਨਦਾਰ' ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਸਪੱਸ਼ਟ ਕਰੇ ਕਿ ਮਾਈਨਿੰਗ ਦਾ ਇਹ ਪੈਸਾ ਕਿਸ ਦੀ ਜੇਬ ਵਿੱਚ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਗੰਭੀਰ ਮੁੱਦੇ ਨੂੰ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਜਾਣਗੇ ਅਤੇ ਸਰਕਾਰ ਪਾਸੋਂ ਜਵਾਬ ਮੰਗਣਗੇ।



ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ 'ਕੱਟੜ ਇਮਾਨਦਾਰ' ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਸਪੱਸ਼ਟ ਕਰੇ ਕਿ ਮਾਈਨਿੰਗ ਦਾ ਇਹ ਪੈਸਾ ਕਿਸ ਦੀ ਜੇਬ ਵਿੱਚ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਗੰਭੀਰ ਮੁੱਦੇ ਨੂੰ ਲੈ ਕੇ ਜਨਤਾ ਦੀ ਕਚਹਿਰੀ ਵਿੱਚ ਜਾਣਗੇ ਅਤੇ ਸਰਕਾਰ ਪਾਸੋਂ ਜਵਾਬ ਮੰਗਣਗੇ।

Comments

Related