ADVERTISEMENTs

ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ, ਇਹ ਦੋਸ਼ੀ ਤਮਿਲਨਾਡੂ ਤੋਂ ਫੜੇ ਗਏ ਹਨ

ਸ੍ਰੀ ਹਰਿਮੰਦਰ ਸਾਹਿਬ / SGPC, Sri Amritsar Facebook

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਸਨ। ਉਹਨਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਸਖ਼ਤ ਸੁਰੱਖਿਆ ਵੀ ਵਧਾ ਦਿੱਤੀ ਗਈ ਅਤੇ ਜਾਂਚ ਪੜਤਾਲ ਦੌਰਾਨ ਇੱਕ ਵੱਡੀ ਕਾਮਯਾਬੀ ਉਹਨਾਂ ਦੇ ਹੱਥ ਲੱਗੀ ਹੈ। 

ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਇਸ ਮਾਮਲੇ ਸਬੰਧੀ ਪੁਲਿਸ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ, ਇਹ ਦੋਸ਼ੀ ਤਮਿਲਨਾਡੂ ਤੋਂ ਫੜੇ ਗਏ ਹਨ। ਪਿਛਲੇ ਦੋ ਦਿਨਾਂ ਤੋਂ ਟੀਮਾਂ ਤਮਿਲਨਾਡੂ ਵਿੱਚ ਸੰਬੰਧਤ ਲਿੰਕਾਂ ਦੀ ਤਲਾਸ਼ ਕਰ ਰਹੀਆਂ ਸਨ।

ਦੱਸ ਦਈਏ ਕਿ SGPC (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੂੰ 14 ਜੁਲਾਈ ਤੋਂ ਲਗਾਤਾਰ ਧਮਕੀ ਭਰੇ ਈਮੇਲ ਆ ਰਹੇ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ– ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਨੂੰ RDX ਨਾਲ ਉਡਾ ਦਿੱਤਾ ਜਾਵੇਗਾ। ਇਸ ਧਮਕੀ ਭਰੇ ਈਮੇਲ ਤੋਂ ਬਾਅਦ ਅੰਮ੍ਰਿਤਸਰ 'ਚ ਕਾਫੀ ਡਰ ਦਾ ਮਾਹੌਲ ਪੈਦਾ ਹੋ ਗਿਆ ਸੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। 

ਇਸ ਮਾਮਲੇ ਨੂੰ ਲੈਕੇ ਜਿਥੇ SGPC ਨੇ ਚਿੰਤਾ ਪ੍ਰਗਟ ਕੀਤੀ ਸੀ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ਦੇ ਲੋਕਾਂ ਨੂੰ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਹੋਣ ਦੇਣਗੇ। ਪੁਲਿਸ, ਹਥਿਆਰਬੰਦ ਸੈਨਾ ਅਤੇ ਸਪੈਸ਼ਲ ਟਾਸਕ ਫੋਰਸ (STF) ਵੱਲੋਂ ਦਰਬਾਰ ਸਾਹਿਬ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਲਗਾਤਾਰ ਤਲਾਸ਼ੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਤਾਂ ਜੋ ਕਿਸੇ ਵੀ ਖਤਰੇ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video