ADVERTISEMENTs

ਯੂਕੇ ਇਮੀਗ੍ਰੇਸ਼ਨ ਨਿਯਮਾਂ ‘ਚ ਵੱਡੀ ਤਬਦੀਲੀ ਕਰਕੇ ਘਟਾਏਗਾ ਪਰਵਾਸ

ਬ੍ਰਿਟੇਨ ਦੇ ਪੀਐਮ ਕੀਰ ਸਟਾਰਮਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਹੋਰ ਸਖ਼ਤ ਬਣਾਉਣ ਜਾ ਰਹੇ ਹਨ। ਇਹ ਨਵਾਂ ਨਿਯਮ ਗੈਰ-ਕਾਨੂੰਨੀ ਤੇ ਘੱਟ ਹੁਨਰਮੰਦ ਕਾਮਿਆਂ ਦੇ ਵੀਜ਼ਿਆਂ ਵਿੱਚ ਕਟੌਤੀ ਕਰੇਗਾ।

ਪ੍ਰਤੀਕ ਤਸਵੀਰ / Pexels

ਹੁਣ ਵਿਦੇਸ਼ਾਂ ਵਿੱਚ ਵੱਸਣਾ ਹੋਰ ਵੀ ਜਿਆਦਾ ਮੁਸ਼ਕਿਲ ਪ੍ਰਤੀਤ ਹੁੰਦਾ ਹੈ। ਵੱਖ-ਵੱਖ ਦੇਸ਼ਾਂ ਵੱਲੋਂ ਆਏ ਦਿਨ ਇਮੀਗ੍ਰੇਸ਼ਨ ਪ੍ਰਣਾਲੀਆਂ ‘ਚ ਵੱਡੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਅਮਰੀਕਾ ਤੋਂ ਬਾਅਦ ਹੁਣ ਯੂਕੇ ਨੇ ਵੀ ਇਮੀਗ੍ਰੇਸ਼ਨ ਨਿਯਮ ਸਖਤ ਕਰਨੇ ਸ਼ੁਰੂ ਕਰ ਦਿੱਤੇ ਹਨ। ਬ੍ਰਿਟੇਨ ਦੇ ਪੀਐਮ ਕੀਰ ਸਟਾਰਮਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਹੋਰ ਸਖ਼ਤ ਬਣਾਉਣ ਜਾ ਰਹੇ ਹਨ। ਇਹ ਨਵਾਂ ਨਿਯਮ ਗੈਰ-ਕਾਨੂੰਨੀ ਤੇ ਘੱਟ ਹੁਨਰਮੰਦ ਕਾਮਿਆਂ ਦੇ ਵੀਜ਼ਿਆਂ ਵਿੱਚ ਕਟੌਤੀ ਕਰੇਗਾ। ਇਸ ਦਾ ਵੱਡਾ ਅਸਰ ਪੰਜਾਬੀਆਂ ਉਪਰ ਵੀ ਪਵੇਗਾ ਕਿਉਂਕਿ ਪੰਜਾਬ ਵਿੱਚੋਂ ਵੱਡੀ ਗਿਣਤੀ ਗੈਰ-ਹੁਨਰਮੰਦ ਕਾਮੇ ਯੂਕੇ ਜਾਂਦੇ ਹਨ।

ਪਰਵਾਸੀਆਂ ਦੀ ਵਧ ਰਹੀ ਗਿਣਤੀ ਕਾਰਨ ਵਧਦੇ ਜਨਤਕ ਗੁੱਸੇ ਅਤੇ ਰਿਫਾਰਮ ਪਾਰਟੀ ਦੇ ਉਭਾਰ ਕਰਕੇ ਸਰਕਾਰ ਮਾਈਗ੍ਰੇਸ਼ਨ ਨੀਤੀ ਵਿੱਚ ਵੱਡਾ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਪ੍ਰਧਾਨ ਮੰਤਰੀ ਕੀਰ ਸਟਾਰਮਰ ਸੋਮਵਾਰ ਨੂੰ ਦੇਸ਼ ਵਿੱਚ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਨ ਦੀ ਯੋਜਨਾ ਪੇਸ਼ ਕਰਨ ਜਾ ਰਹੇ ਹਨ। ਇਹ ਮੁੱਦਾ ਲੰਬੇ ਸਮੇਂ ਤੋਂ ਸਰਕਾਰਾਂ ਲਈ ਇੱਕ ਚੁਣੌਤੀ ਰਿਹਾ ਹੈ। ਦੇਸ਼ ਵਿੱਚ ਪਰਵਾਸ ਨਿਯਮਾਂ ਨੂੰ ਸਖਤ ਕਰਨ ਦੀ ਮੰਗ ਉੱਠ ਰਹੀ ਹੈ। ਸਿਆਸੀ ਪਾਰਟੀਆਂ ਵੀ ਇਸ ਨੂੰ ਅਹਿਮ ਮੁੱਦਾ ਬਣਾ ਰਹੀਆਂ ਹਨ।

ਸਟਾਰਮਰ ਦੀ ਲੇਬਰ ਪਾਰਟੀ ਨੇ ਪਿਛਲੇ ਸਾਲ ਵੱਡੀ ਜਿੱਤ ਹਾਸਲ ਕੀਤੀ ਸੀ, ਪਰ ਹੁਣ ਸਰਕਾਰ 'ਤੇ ਦਬਾਅ ਵਧ ਰਿਹਾ ਹੈ ਕਿਉਂਕਿ ਲੋਕ ਬਹੁਤ ਜ਼ਿਆਦਾ ਇਮੀਗ੍ਰੇਸ਼ਨ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਜਨਤਕ ਸੇਵਾਵਾਂ 'ਤੇ ਬੋਝ ਵਧਿਆ ਹੈ ਤੇ ਕੁਝ ਖੇਤਰਾਂ ਵਿੱਚ ਫਿਰਕੂ ਤਣਾਅ ਵੀ ਦੇਖਿਆ ਗਿਆ ਹੈ। ਇਸ ਮਾਮਲੇ ਵਿੱਚ ਸਟਾਰਮਰ ਨੇ ਕਿਹਾ ਹੈ ਕਿ ਕੰਮ, ਪਰਿਵਾਰ ਤੇ ਪੜ੍ਹਾਈ ਸਮੇਤ ਹਰ ਇਮੀਗ੍ਰੇਸ਼ਨ ਸ਼੍ਰੇਣੀ ਵਿੱਚ ਸਖ਼ਤੀ ਲਿਆਂਦੀ ਜਾਵੇਗੀ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video

 

//