ADVERTISEMENTs

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸੱਦਾ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅਦਿੱਤਯ ਨਾਥ ਯੋਗੀ ਨਾਲ ਮੁਲਾਕਾਤ ਕੀਤੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਇੱਕ ਵਫਦ ਨੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਵਫ਼ਦ ਨੇ ਮੁੱਖ ਮੰਤਰੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਬਾਰੇ ਜਾਣੂ ਕਰਵਾਇਆ, ਜੋ ਭਾਰਤ ਦੇ ਹੋਰ ਸੂਬਿਆਂ ਸਮੇਤ ਉੱਤਰ ਪ੍ਰਦੇਸ਼ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। 
ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ  ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਯਹਿਆਗੰਜ ਲਖਨਊ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਤੇ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਵਿੰਦਰ ਸਿੰਘ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਨਵੰਬਰ ਵਿਚ ਹੋ ਰਹੇ ਸਮਾਗਮਾਂ ਵਿਚ ਸਮੂਲੀਅਤ ਲਈ ਦੇਸ਼ ਭਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਦਾ ਪੱਤਰ ਦਿੱਤੇ ਜਾ ਰਹੇ ਹਨ। ਇਸੇ ਸਬੰਧ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ, ਉਥੇ ਹੀ ਸ਼ਹੀਦੀ ਨਗਰ ਕੀਰਤਨ ਦੌਰਾਨ ਉੱਤਰ ਪ੍ਰਦੇਸ਼ ਵਿਚ ਉਚਿਤ ਪ੍ਰਬੰਧਾਂ ਲਈ ਵਿਸ਼ਵਾਸ ਦਿਵਾਉਂਦਿਆਂ ਸੂਬੇ ਅੰਦਰ ਨਗਰ ਕੀਰਤਨ ਦਾ ਸਰਕਾਰੀ ਤੌਰ ’ਤੇ ਸਵਾਗਤ ਕਰਨ ਦੀ ਵੀ ਵਚਨਬੱਧਤਾ ਪ੍ਰਗਟਾਈ ਹੈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video