ADVERTISEMENT

ADVERTISEMENT

ਪੰਜਾਬ 'ਚ ਸਰਦ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ

ਪ੍ਰਤੀਕ ਤਸਵੀਰ / File Photo

 ਮੌਸਮ ਵਿਭਾਗ ਚੰਡੀਗੜ੍ਹ ਨੇ 10 ਦਸੰਬਰ ਤੋਂ 11 ਦਸੰਬਰ ਤੱਕ ਪੰਜਾਬ ’ਚ ਕੁਝ ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 12 ਤੇ 13 ਦਸੰਬਰ ਨੂੰ ਸੂਬੇ ਭਰ ਲਈ ਕੋਈ ਵੱਡੀ ਚੇਤਾਵਨੀ ਨਹੀਂ ਹੈ, ਹਾਲਾਂਕਿ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।

 10 ਤੇ 11 ਨੂੰ  ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਸਮੇਤ ਕਈ ਇਲਾਕਿਆਂ ਵਿੱਚ ਕੋਲਡ ਵੇਵ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ  ਜਾਰੀ ਕੀਤਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕੋਈ ਖ਼ਾਸ ਚੇਤਾਵਨੀ ਨਹੀਂ ਹੈ। ਉੱਥੇ ਹੀ  12 ਤੇ 13 ਦਸੰਬਰ ਨੂੰ ਮੌਸਮ ਨੂੰ ਲੈ ਕੇ ਕੋਈ ਚਿਤਾਵਨੀ ਹੈ। ਹਾਲਾਂਕਿ ਤਾਪਮਾਨ 'ਚ ਗਿਰਾਵਟ ਜਾਰੀ ਰਹੇਗੀ। ਪੰਜਾਬ 'ਚ ਅਗਲੇ ਦਿਨਾਂ ਤੱਕ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ ਅਤੇ ਮੌਸਮੀ ਹਾਲਾਤ 'ਚ ਤੇਜ਼ੀ ਨਾਲ ਬਦਲਾਅ ਵੇਖਣ ਨੂੰ ਮਿਲੇਗਾ।

 ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ।  ਸੂਬੇ 'ਚ ਤਾਪਮਾਨ ਜਿਥੇ 20-22 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ, ਉਥੇ ਹੀ ਰਾਤ ਦਾ ਪਾਰਾ 6-7 ਡਿਗਰੀ ਤਕ ਲੁੜਕਣ ਦੀ ਸੰਭਾਵਨਾ ਹੈ। ਰਾਤ ਅਤੇ ਸਵੇਰੇ ਦੀ ਠੰਡਕ ਆਮ ਦਿਨਾਂ ਦੀ ਤੁਲਨਾ ਵਿਚ ਹੋਰ ਤੇਜ਼ ਮਹਿਸੂਸ ਹੋਵੇਗੀ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video