ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਸਜਾਏ ਗਏ ਨਗਰ ਕੀਰਤਨ
December 2024 193 views 6:19ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿੱਚ ਤਿੰਨ ਦਿਨਾਂ ਵਿਸ਼ੇਸ਼ ਦੀਵਾਨ ਸਜਾਏ ਗਏ। ਇਹਨਾਂ ਸਮਾਗਮਾਂ ‘ਚ ਭਾਈ ਮਹਿਲ ਸਿੰਘ. ਭਾਈ ਗੁਰਲਾਲ ਸਿੰਘ ਜੀ, ਭਾਈ ਜੁਗਰਾਜ ਸਿੰਘ ਦਾ ਕਵੀਸ਼ਰੀ ਜੱਥਾ ਵੀ ਪੁੱਜਾ। ਦੂਜੇ ਦਿਨ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆ। ਵੱਡੀ ਗਿਣਤੀ ਵਿੱਚ ਸਿਨਸਿਨੈਟੀ ਦੇ ਨਾਲ ਲੱਗਦੇ ਸ਼ਹਿਰ ਡੇਟਨ, ਅਤੇ ਸੂਬੇ ਇੰਡਿਆਣਾ ਅਤੇ ਕੈਨਟੱਕੀ ਤੋਂ ਵੀ ਸੰਗਤਾਂ ਇਸ ਵਿੱਚ ਸ਼ਾਮਲ ਹੋਈਆਂ। ਛੋਟੇ, ਵੱਡੇ ਬੱਚੇ ਬੱਚੀਆਂ ਅਤੇ ਇੰਡਿਆਣਾ ਤੋਂ ਪੁੱਜੇ ਜੱਥੇ ਨੇ ਗਤਕੇ ਦੇ ਜੋਹਰ ਵੀ ਦਿਖਾਏ। ਸਿੱਖ ਸੰਗਤਾਂ ਵਲੋਂ ਗਰਮ ਦੁੱਧ, ਪਾਣੀ, ਫਲਾਂ, ਮਿਠਾਈ ਆਦਿ ਦੇ ਲੰਗਰ ਵੀ ਸੰਗਤਾਂ ਨੂੰ ਵਰਤਾਏ ਗਏ।
ADVERTISEMENT
ADVERTISEMENT
E Paper
Video