••
ਰਿਪੋਰਟ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ "ਅਮਰੀਕਾ ਦੇ ਚਿਲਡਰਨ ਐਕਟ" ਵਰਗੇ ਕਾਨੂੰਨਾਂ ਨੂੰ ਇਨ੍ਹਾਂ ਬੱਚਿਆਂ ਨੂੰ ਗ੍ਰੀਨ ਕਾਰਡ ਦਿੱਤੇ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਇਸ ਨਾਲ ਨਾ ਸਿਰਫ ਉਨ੍ਹਾਂ ਨੂੰ ਅਮਰੀਕਾ 'ਚ ਸਥਾਈ ਤੌਰ 'ਤੇ ਰਹਿਣ ਅਤੇ ਕੰਮ ਕਰਨ ਦਾ ਮੌਕਾ ਮਿਲੇਗਾ, ਸਗੋਂ ਆਰਥਿਕਤਾ ਨੂੰ ਵੀ ਕਾਫੀ ਫਾਇਦਾ ਹੋਵੇਗਾ। ਰਿਪੋਰਟਾਂ ਮੁਤਾਬਕ ਇਸ ਨੀਤੀ ਨਾਲ 1.7 ਲੱਖ ਲੋਕਾਂ ਨੂੰ ਤੁਰੰਤ ਫਾਇਦਾ ਹੋਵੇਗਾ ਅਤੇ ਹਰ ਸਾਲ ਲਗਭਗ 10,000 ਨਵੇਂ ਲੋਕ ਇਸ ਨਾਲ ਜੁੜਣਗੇ।
