ADVERTISEMENTs

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਜਨਾਲਾ ਦੇ ਹੜ੍ਹ-ਪ੍ਰਭਾਵਿਤ ਪਿੰਡਾਂ ਦਾ ਦੌਰਾ

ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰ ਹਰ ਪਿੰਡ ਵਿੱਚ ਮਦਦ ਲਈ ਤਿਆਰ ਹਨ ਅਤੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ

ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਜਿੱਥੇ ਭਾਜਪਾ ਵਰਕਰ ਲੋਕ ਸੇਵਾ ਵਿੱਚ ਜੁਟੇ ਹੋਏ ਹਨ, ਉੱਥੇ ਹੀ ਅੱਜ ਭਾਜਪਾ ਪੰਜਾਬ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਹਲਕਾ ਅਜਨਾਲਾ ਦੇ ਹੜ੍ਹ-ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦਿਹਾਤੀ-1 ਦੇ ਜਿਲ੍ਹਾ ਪ੍ਰਧਾਨ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਭਾਜਪਾ ਦੇ ਸੀਨੀਅਰ ਆਗੂ ਸ. ਗੁਰਪ੍ਰਤਾਪ ਸਿੰਘ ਟਿੱਕਾ ਵੀ ਮੌਜੂਦ ਸਨ।

ਸ਼੍ਰੀ ਜਾਖੜ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯਕੀਨ ਦਵਾਇਆ ਕਿ ਹੜ੍ਹ-ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੀ ਸਹਾਇਤਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ।

ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰ ਹਰ ਪਿੰਡ ਵਿੱਚ ਮਦਦ ਲਈ ਤਿਆਰ ਹਨ ਅਤੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

Comments

Related