ADVERTISEMENT

ADVERTISEMENT

ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ

ਘਟਨਾ ਉਪਰੰਤ ਮੌਕੇ 'ਤੇ ਮੌਜੂਦ ਲੋਕ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਇੱਕ ਪੁਲਿਸ ਚੈੱਕ ਪੋਸਟ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਵਜੋਂ ਕੀਤੀ ਹੈ।

ਕੁਝ ਸ਼ਰਾਰਤੀ ਅਨਸਰਾਂ ਨੇ ਸ੍ਰੀ ਹਰਿ ਮੰਦਿਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ।ਹਾਲਾਂਕਿ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ ਸੋਮਵਾਰ ਦੇਰ ਰਾਤ ਸ਼੍ਰੀ ਗੁਰੂ ਅਰਜਨ ਨਿਵਾਸ ਸਰਾਂ ਦੇ ਨੇੜੇ ਵਾਪਰੀ।ਜੂਨ 1984 ਦੇ ਘੱਲੂਘਾਰੇ ਸਬੰਧੀ ਪਹਿਲਾਂ ਹੀ ਇਲਾਕੇ ਵਿੱਚ ਹਾਈ ਅਲਰਟ ਐਲਾਨ ਕੀਤਾ ਹੋਇਆ ਹੈ।

ਘਟਨਾ ਉਪਰੰਤ ਮੌਕੇ 'ਤੇ ਮੌਜੂਦ ਲੋਕ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਇੱਕ ਪੁਲਿਸ ਚੈੱਕ ਪੋਸਟ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਵਜੋਂ ਕੀਤੀ ਹੈ।

ਜਾਣਕਾਰੀ ਮਿਲੀ ਹੈ ਕਿ ਗੁਰਪ੍ਰੀਤ ਸ਼੍ਰੀ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ ਅਤੇ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ।ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਘਟਨਾ ਵਿੱਚ ਕੌਣ-ਕੌਣ ਸ਼ਾਮਲ ਹਨ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਬਾਵਜੂਦ, ਪੁਲਿਸ ਨੂੰ ਸ਼ੱਕ ਹੈ ਕਿ ਕੁਝ ਹੋਰ ਲੋਕ ਇਸ ਘਟਨਾ ਵਿੱਚ ਸ਼ਾਮਲ ਹੋ ਸਕਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਘਟਨਾ ਸਥਾਨ 'ਤੇ ਪਹੁੰਚੇ ਇਸ ਮੌਕੇ ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾਉਣ ਤੋਂ ਕੁਝ ਦਿਨ ਪਹਿਲਾਂ ਇਸ ਤਰਾਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਵਾਪਰਨਾ ਕਿਸੇ ਡੂੰਘੀ ਸਾਜਿਜ਼ ਦਾ ਹਿੱਸਾ ਹੈ।ਪ੍ਰਸ਼ਾਸ਼ਨ ਨੂੰ ਜਿੱਥੇ ਪੂਰੀ ਤਰਾਂ ਘੋਖ ਕੇ ਇਸ ਘਟਨਾ ਸਬੰਧੀ ਜਾਂਚ ਪੜਤਾਲ ਕਰਨੀ ਚਾਹੀਦੀ ਹੈ ਉਥੇ ਹੀ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Comments

Related