ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ। ਸੰਸਥਾ ਦੇ ਮੁਖੀ ਡਾ. ਪੰਕਜ ਖਟਵਾਨੀ ਅਤੇ ਦੀਪਕ ਥਾਵਾਨੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਾ. ਪੰਕਜ ਖਟਵਾਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਸਤਿਕਾਰ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਅਸਥਾਨ ਪੂਰੀ ਦੁਨੀਆ ਦੇ ਸ਼ਰਧਾਲੂਆਂ ਲਈ ਬੇਹੱਦ ਸ਼ਰਧਾ ਦਾ ਪ੍ਰਤੀਕ ਹੈ ਅਤੇ ਲੱਖਾਂ ਸੰਗਤਾਂ ਦੀ ਆਮਦ ਦੇ ਬਾਵਜੂਦ ਪ੍ਰਬੰਧਕਾਂ ਵੱਲੋਂ ਬੇਹਤਰੀਨ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਵਡਿਆਈ ਵੱਡੀ ਹੈ ਅਤੇ ਹਰ ਸ਼ਰਧਾਲੂ ਇਥੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਦਾ ਹੈ। ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣੀ ਵੀ ਇਸ ਪਾਵਨ ਅਸਥਾਨ ਪ੍ਰਤੀ ਸਮਰਪਣ ਦਾ ਹੀ ਹਿੱਸਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਵੀ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login