ADVERTISEMENT

ADVERTISEMENT

ਸਿੱਖ ਵਿਰਾਸਤ ਸੰਸਥਾ ਬਰੈਂਪਟਨ ਦੇ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਕੈਨੇਡਾ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ।

ਸਿੱਖ ਵਿਰਾਸਤ ਸੰਸਥਾ ਬਰੈਂਪਟਨ ਦੇ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ / SGPC

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ। 

ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਵਿਰਾਸਤ ਸੰਸਥਾ ਵੱਲੋਂ ਕੈਨੇਡਾ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। 

ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਕੈਨੇਡਾ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਰਾਸਤ ਸੰਸਥਾ ਵੱਲੋਂ ਵਿਦੇਸ਼ ਅੰਦਰ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਸੰਸਥਾ ਧਰਮ ਦੇ ਪ੍ਰਚਾਰ ਲਈ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ।

ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾਮੈਂਬਰ ਕੌਰ ਸਿੰਘਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਮਨਜੀਤ ਸਿੰਘ ਬੱਪੀਆਣਾਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।

Comments

Related