ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।20 ਸਾਲ ਦਾ ਪੰਜਾਬੀ ਨੌਜਵਾਨ ਭਗਤਬੀਰ ਸਿੰਘ 21 ਅਪ੍ਰੈਲ, 2025 ਨੂੰ ਅਲਬਰਟਾ ਵਿੱਚ ਇੱਕ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਭਗਤਬੀਰ ਸਿੰਘ ਐਲਬਰਟਾ ਦੇ ਰੈਡ ਡੀਅਰ ਨੇੜੇ 21 ਅਪ੍ਰੈਲ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਕੈਲਗਰੀ ਦੇ ਹਸਪਤਾਲ ਵਿਚ ਕਈ ਦਿਨ ਤੱਕ ਜਿੰਦਗੀ ਅਤੇ ਮੌਤ ਦੀ ਜੰਗ ਲੜਦਾ ਰਿਹਾ। ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹੋਇਆ, ਉਸ ਨੇ ਦਮ ਤੋੜ ਦਿੱਤਾ ਹੈ।
ਭਗਤਬੀਰ ਸਿੰਘ ਦੀ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਸਨ।ਹਸਪਤਾਲ ਵਿੱਚ ਚੰਗੇ ਇਲਾਜ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ। ਹਾਦਸੇ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਐਮਰਜੈਂਸੀ ਵੀਜ਼ੇ ਲਈ ਅਪਲਾਈ ਵੀ ਕੀਤਾ ਸੀ, ਪਰ ਵੀਜ਼ਾ ਅਰਜ਼ੀਆਂ ਦੀ ਪ੍ਰੋਸੈਸਿੰਗ ਸਮੇਂ ‘ਤੇ ਪੂਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਵੀਜ਼ਾ ਨਹੀ ਮਿਲਿਆ।
ਮ੍ਰਿਤਕ ਪੰਜਾਬੀ ਨੌਜਵਾਨ ਦੀ ਦੇਹ ਭਾਰਤ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਗੋਫੰਡਮੀ ਰਾਹੀਂ ਆਰਥਿਕ ਸਹਾਇਤਾ ਦੀ ਅਪੀਲ ਵੀ ਕੀਤੀ ਗਈ ਹੈ।
Comments
Start the conversation
Become a member of New India Abroad to start commenting.
Sign Up Now
Already have an account? Login