ADVERTISEMENT

ADVERTISEMENT

ਰੈਪਰ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਇਸ ਮਾਮਲੇ ‘ਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵੀ ਲੁੱਕਆਊਟ ਨੋਟਿਸ ਲਿਆ ਅਤੇ ਬਾਦਸ਼ਾਹ ਸਮੇਤ ਡਾਇਰੈਕਟਰ ਮਾਹੀ ਸੰਧੂ, ਜੋਬਨ ਸੰਧੂ ਅਤੇ ਨਿਰਮਾਤਾ ਹਿਤੇਨ ਨੂੰ ਸੰਮਨ ਜਾਰੀ ਕੀਤੇ ਹਨ

 ਰੈਪਰ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਰੈਪਰ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ / Courtesy

ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਬਾਦਸ਼ਾਹ ਜਾਂਚ ਵਿੱਚ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ ਅਤੇ ਇਸ ਵੇਲੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਨਹੀਂ। ਨਾਲ ਹੀ, ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਜਾਰੀ ਕੀਤਾ ਗਿਆ ਲੁੱਕਆਊਟ ਨੋਟਿਸ ਵਾਪਸ ਲੈਣ ਦੀ ਕਾਰਵਾਈ ਵੀ ਸ਼ੁਰੂ ਹੋ ਚੁੱਕੀ ਹੈ। ਬਾਦਸ਼ਾਹ ਨੇ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਇਸ ਨੋਟਿਸ ਨੂੰ ਰੱਦ ਕਰਨ ਅਤੇ ਹਰਿਆਣਾ ਮਹਿਲਾ ਕਮਿਸ਼ਨ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਦੂਜੇ ਪਾਸੇ, ਉਨ੍ਹਾਂ ਦਾ ਨਵਾਂ ਗੀਤ ‘ਟਟੀਰੀ’ ਵਿਵਾਦਾਂ ਵਿੱਚ ਘਿਰ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਕਿਹਾ ਕਿ ਗਾਇਕ ਖ਼ਿਲਾਫ਼ ਦਰਜ ਦੋ ਐਫਆਈਆਰਾਂ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ, ਇਸ ਗੀਤ ‘ਤੇ ਅਸ਼ਲੀਲ ਸਮੱਗਰੀ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ, ਗੀਤ ਦੀ ਸ਼ੂਟਿੰਗ ਦੌਰਾਨ ਬਿਨਾਂ ਇਜਾਜ਼ਤ ਸਰਕਾਰੀ ਬੱਸਾਂ ਦੀ ਵਰਤੋਂ ਕਰਨ ਦੇ ਇਲਜ਼ਾਮ ਵੀ ਲਗੇ ਹਨ, ਜਿਸਨੂੰ ਗੈਰਕਾਨੂੰਨੀ ਦੱਸਿਆ ਗਿਆ ਹੈ। ਰੇਣੂ ਭਾਟੀਆ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਐਸੀ ਕਰਤੂਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਦੇਸ਼ ਦੀ ਸੰਸਕ੍ਰਿਤੀ ਜਾਂ ਮਹਿਲਾਵਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਏ।

ਇਸ ਮਾਮਲੇ ‘ਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵੀ ਲੁੱਕਆਊਟ ਨੋਟਿਸ ਲਿਆ ਅਤੇ ਬਾਦਸ਼ਾਹ ਸਮੇਤ ਡਾਇਰੈਕਟਰ ਮਾਹੀ ਸੰਧੂ, ਜੋਬਨ ਸੰਧੂ ਅਤੇ ਨਿਰਮਾਤਾ ਹਿਤੇਨ ਨੂੰ ਸੰਮਨ ਜਾਰੀ ਕੀਤੇ ਹਨ। ਸਾਰਿਆਂ ਨੂੰ 25 ਮਾਰਚ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਯਾਦ ਰਹੇ ਕਿ ਇਸ ਤੋਂ ਪਹਿਲਾਂ ਬਾਦਸ਼ਾਹ ਨੂੰ ਹਰਿਆਣਾ ਦੀ ਸੰਸਕ੍ਰਿਤੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਕਾਰਨ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ।

Comments

Leave A Comment

Required fields are marked (*).

Related

Talk to us?