ADVERTISEMENTs

ਯੂਬਾ ਸਿਟੀ ਵਿੱਚ ਸਿੱਖ ਪਰੇਡ ਵਿੱਚ ਸੰਭਾਵਿਤ ਖ਼ਤਰੇ ਦੀ ਚੇਤਾਵਨੀ, FBI ਨੇ ਸੁਰੱਖਿਆ ਲਈ ਜਨਤਾ ਦੇ ਸਹਿਯੋਗ ਦੀ ਕੀਤੀ ਅਪੀਲ

ਐਫਬੀਆਈ ਦਾ ਇਹ ਕਦਮ ਯੂਬਾ ਸਿਟੀ ਵਿੱਚ ਆਯੋਜਿਤ ਵਿਸ਼ਵ ਪ੍ਰਸਿੱਧ ਨਗਰ ਕੀਰਤਨ ਦੌਰਾਨ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਅਤੇ ਲੋਕਾਂ ਨੇ ਸ਼ਮੂਲੀਅਤ ਕਰਨੀ ਹੈ।

FBI logo / Image- Wikipedia

ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਯੂਬਾ ਸਿਟੀ ਵਿੱਚ 1-3 ਨਵੰਬਰ, 2024 ਤੱਕ ਸਾਲਾਨਾ ਨਗਰ ਕੀਰਤਨ ਦੌਰਾਨ ਸੰਭਾਵੀ ਹਿੰਸਾ ਦੀ ਚੇਤਾਵਨੀ ਦਿੱਤੀ ਹੈ। ਐਫਬੀਆਈ ਦੇ ਅਨੁਸਾਰ, ਉਨ੍ਹਾਂ ਨੂੰ ਵਿਰੋਧੀ ਗੈਂਗਾਂ ਵਿਚਕਾਰ ਹਿੰਸਾ ਦੀ ਸੰਭਾਵਨਾ ਬਾਰੇ ਜਾਣਕਾਰੀ ਮਿਲੀ ਹੈ ਜੋ ਨਗਰ ਕੀਰਤਨ ਦੌਰਾਨ ਹੋ ਸਕਦੀ ਹੈ। ਹਾਲਾਂਕਿ ਇਹਨਾਂ ਧਮਕੀਆਂ ਦੀ ਪੁਸ਼ਟੀ ਨਹੀਂ ਹੋਈ ਹੈ, ਐਫਬੀਆਈ ਇਹਨਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸਥਾਨਕ, ਰਾਜ ਅਤੇ ਸੰਘੀ ਸੁਰੱਖਿਆ ਏਜੰਸੀਆਂ ਨਾਲ ਕੰਮ ਕਰਨਾ ਜਾਰੀ ਰੱਖਦਾ ਹੈ।

 

ਐਫਬੀਆਈ ਸੈਕਰਾਮੈਂਟੋ ਨੇ ਸੋਸ਼ਲ ਮੀਡਿਆ ਤੇ ਜਾਣਕਾਰੀ ਸਾਂਝਾ ਕਰਦੇ ਹੋਏ ਕਿਹਾ ਕਿ ਉਸਦੀ ਏਜੰਸੀ, ਹਮੇਸ਼ਾਂ ਵਾਂਗ, ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਸੁਰੱਖਿਆ ਭਾਈਵਾਲਾਂ ਨਾਲ ਜਾਣਕਾਰੀ ਸਾਂਝੀ ਕਰਦੀ ਹੈ। ਏਜੰਸੀ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ। ਕਿਸੇ ਵੀ ਸ਼ੱਕੀ ਜਾਣਕਾਰੀ ਦੀ FBI ਨੂੰ [tips.fbi.gov](http://tips.fbi.gov) 'ਤੇ ਜਾਂ 1-800-CALL-FBI 'ਤੇ ਰਿਪੋਰਟ ਕੀਤੀ ਜਾ ਸਕਦੀ ਹੈ।

https://x.com/FBISacramento/status/1850655015704138144

ਐਫਬੀਆਈ ਦਾ ਇਹ ਕਦਮ ਯੂਬਾ ਸਿਟੀ ਵਿੱਚ ਆਯੋਜਿਤ ਵਿਸ਼ਵ ਪ੍ਰਸਿੱਧ ਨਗਰ ਕੀਰਤਨ ਦੌਰਾਨ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਅਤੇ ਲੋਕਾਂ ਨੇ ਸ਼ਮੂਲੀਅਤ ਕਰਨੀ ਹੈ। ਅਜਿਹੀ ਸਥਿਤੀ ਵਿੱਚ, ਐਫਬੀਆਈ ਅਤੇ ਸਥਾਨਕ ਪ੍ਰਸ਼ਾਸਨ ਦੀ ਤਰਜੀਹ ਇਸ ਮਹੱਤਵਪੂਰਨ ਸਮਾਗਮ ਦੌਰਾਨ ਸਾਰੇ ਭਾਗੀਦਾਰਾਂ ਅਤੇ ਦਰਸ਼ਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

 

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ, ਤਾਂ ਜੋ ਸਮਾਗਮ ਨੂੰ ਸੁਰੱਖਿਅਤ ਅਤੇ ਸਫਲ ਬਣਾਇਆ ਜਾ ਸਕੇ।

Comments

Related