ADVERTISEMENT

ADVERTISEMENT

ਅਮਰੀਕਾ ਵਿੱਚ ਬਣੇਗੀ ਖਾਲਸਾ ਯੂਨੀਵਰਸਿਟੀ!

ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਹੋਣਗੇ

ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ ਲਈ ਲਗਾਤਾਰ ਹੀ ਸਿੱਖ ਸੰਸਥਾਵਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ‘ਤੇ ਚਲਦੇ ਕੈਲੀਫੋਰਨੀਆ ਦੀ ਇੱਕ ਜਥੇਬੰਦੀ ਵੱਲੋਂ ਅਮਰੀਕਾ ਵਿੱਚ ਇੱਕ ਪਹਿਲ ਕਦਮੀ ਕੀਤੀ ਜਾ ਰਹੀ ਹੈ।

ਅਮਰੀਕਾ ਵਿੱਚ ਯੂਨੀਵਰਸਿਟੀ ਆਫ ਖਾਲਸਾ ਖੋਲ੍ਹਣ ਬਾਰੇ ਜਥੇਬੰਦੀ ਦੇ ਆਗੂ 28 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਪਹੁੰਚੇ।ਉਹਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਸਕੱਤਰ ਵਿਜੈ ਸਿੰਘ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਾਲ ਮੁਲਾਕਾਤ ਵੀ ਕੀਤੀ ਗਈ।

ਡਾ. ਸਰਪ੍ਰੀਤ ਸਿੰਘ ਕੈਲੀਫੋਰਨੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਸੀਂ ਯੂਨੀਵਰਸਿਟੀ ਆਫ ਖਾਲਸਾ ਖੋਲਣ ਦਾ ਉਪਰਾਲਾ ਕਰ ਰਹੇ ਹਾਂ। ਉਨਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਹੋਣਗੇ।ਡਾ. ਸਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬੜੇ ਲੰਬੇ ਸਮੇਂ ਤੋਂ ਮੰਗ ਸੀ ਕਿ ਅਮਰੀਕਾ ਵਿੱਚ ਵੀ ਇੱਕ ਯੂਨੀਵਰਸਿਟੀ ਆਫ ਖਾਲਸਾ ਖੋਲੀ ਜਾਵੇ ਅਤੇ ਉੱਥੇ ਵੀ ਸਿੱਖਾਂ ਦਾ ਇੱਕ ਬੋਰਡ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਚਿਰੋਕਣੀ ਮੰਗ ਨੂੰ ਮੁੱਖ ਰੱਖਦਿਆਂ ਯੂਨੀਵਰਸਿਟੀ ਆਫ ਖਾਲਸਾ ਅਮਰੀਕਾ ਵਿੱਚ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਨਾਲ ਅਮਰੀਕਾ ਵਿੱਚ ਸਿੱਖਾਂ ਨਾਲ ਸਬੰਧਿਤ ਸਮੇਂ-ਸਮੇਂ ‘ਤੇ ਉਠਦੇ ਕਾਫੀ ਮੁੱਦੇ ਵੀ ਹੱਲ ਹੋ ਜਾਣਗੇ ਅਤੇ ਗੁਰਮਤਿ ਸਿੱਖਿਆ ਲਈ ਇੱਕ ਵਧੀਆ ਪਲੇਟਫਾਰਮ ਵੀ ਤਿਆਰ ਹੋ ਜਾਵੇਗਾ।

Comments

Related