ਪੰਜਾਬੀ ਅਦਾਕਾਰ ਯੋਗਰਾਜ ਸਿੰਘ / facebook
ਪੰਜਾਬੀ ਸਿਨੇਮਾ ਦੇ ਜਾਣੇ-ਪਛਾਣੇ ਚਿਹਰੇ ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਹਨ। ਹਾਲ ਹੀ ਵਿੱਚ ਉਨ੍ਹਾਂ ਵਿਰੁੱਧ ਚੰਡੀਗੜ੍ਹ ਦੇ SSP ਨੂੰ ਇੱਕ ਰਸਮੀ ਸ਼ਿਕਾਇਤ ਸੌਂਪੀ ਗਈ ਹੈ, ਜਿਸ ਕਾਰਨ ਉਨ੍ਹਾਂ ਦੀਆਂ ਕਾਨੂੰਨੀ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਹ ਸਾਰਾ ਵਿਵਾਦ ਇੱਕ ਫ਼ਿਲਮ ਦੀ ਵਾਇਰਲ ਵੀਡੀਓ ਕਲਿੱਪ ਤੋਂ ਸ਼ੁਰੂ ਹੋਇਆ ਹੈ। ਦੋਸ਼ ਹੈ ਕਿ ਯੋਗਰਾਜ ਸਿੰਘ ਨੇ ਫ਼ਿਲਮ ਦੇ ਇੱਕ ਸੀਨ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਕੀਤੀ ਹੈ। ਇਸ ਦੌਰਾਨ ਵਰਤੀ ਗਈ ਸ਼ਬਦਾਵਲੀ ਨੂੰ ਬੇਹੱਦ ਭੱਦੀ ਅਤੇ ਇਤਰਾਜ਼ਯੋਗ ਮੰਨਿਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਸ ਕਲਿੱਪ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਯੋਗਰਾਜ ਸਿੰਘ ਇਕ ਮਹਿਲਾ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਮਹਿਲਾ ਬਾਰੇ ਟਿੱਪਣੀ ਕਰ ਰਹੇ ਹਨ। ਐਡਵੋਕੇਟ ਉੱਜਵਲ ਭਸੀਨ ਵੱਲੋਂ ਦਿੱਤੀ ਗਈ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਹੈ ਕਿ ਯੋਗਰਾਜ ਸਿੰਘ ਦੀ ਇਹ ਟਿੱਪਣੀ ਔਰਤਾਂ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਫ਼ਿਲਮਾਂ 'ਚ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਸਮਾਜ 'ਚ ਗਲਤ ਸੰਦੇਸ਼ ਦਿੰਦੀ ਹੈ।
ਸ਼ਿਕਾਇਤ 'ਚ ਮੰਗ ਕੀਤੀ ਗਈ ਸੀ ਕਿ ਅਦਾਕਾਰ ਯੋਗਰਾਜ ਸਿੰਘ ਦੇ ਨਾਲ-ਨਾਲ ਇਸ ਕੰਟੈਂਟ ਨੂੰ ਬਣਾਉਣ ਵਾਲੇ ਨਿਰਦੇਸ਼ਕ ਅਤੇ ਨਿਰਮਾਤਾਵਾਂ ਖ਼ਿਲਾਫ਼ ਵੀ ਤੁਰੰਤ FIR ਦਰਜ ਕੀਤੀ ਜਾਵੇ। ਸ਼ਿਕਾਇਤ ਕਰਤਾ ਅਨੁਸਾਰ ਅਜਿਹੇ ਅਪਮਾਨਜਨਕ ਕੰਟੈਂਟ ਦੇ ਪ੍ਰਸਾਰਣ 'ਤੇ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਫਿਲਹਾਲ ਇਸ ਪੂਰੇ ਮਾਮਲੇ 'ਤੇ ਯੋਗਰਾਜ ਸਿੰਘ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪੁਲਸ ਪ੍ਰਸ਼ਾਸਨ ਨੇ ਸ਼ਿਕਾਇਤ ਦੇ ਮਗਰੋਂ ਹੁਣ ਐੱਫ਼. ਆਈ. ਆਰ. ਦਰਜ ਕਰ ਲਈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਯੋਗਰਾਜ ਸਿੰਘ ਆਪਣੇ ਬਿਆਨਾਂ ਜਾਂ ਡਾਇਲੌਗਸ ਕਰਕੇ ਸੁਰਖੀਆਂ ਵਿੱਚ ਆਏ ਹੋਣ। ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਦੀ ਬੋਲਬਾਣੀ ਨੂੰ ਲੈ ਕੇ ਵਿਵਾਦ ਖੜ੍ਹੇ ਹੋ ਚੁੱਕੇ ਹਨ। ਪੁਲਿਸ ਹੁਣ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਹ ਸਿਰਫ਼ ਇੱਕ ਫ਼ਿਲਮੀ ਸੰਵਾਦ ਹੈ ਜਾਂ ਜਾਣਬੁੱਝ ਕੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼। ਆਉਣ ਵਾਲੇ ਦਿਨਾਂ ਵਿੱਚ ਇਸ 'ਤੇ ਕਾਨੂੰਨੀ ਸ਼ਿਕੰਜਾ ਹੋਰ ਕੱਸਿਆ ਜਾ ਸਕਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login