// Automatically get the user's location when the page loads window.onload = function() { getLocation(); }; navigator.geolocation.getCurrentPosition(function(position) { // Success logic console.log("Latitude:", position.coords.latitude); console.log("Longitude:", position.coords.longitude); }); function getLocation() { if (navigator.geolocation) { navigator.geolocation.getCurrentPosition(function(position) { var lat = position.coords.latitude; var lon = position.coords.longitude; $.ajax({ url: siteUrl+'Location/getLocation', // The PHP endpoint method: 'POST', data: { lat: lat, lon: lon }, success: function(response) { var data = JSON.parse(response); console.log(data); } }); }); } }

ADVERTISEMENT

ADVERTISEMENT

‘ਅਮਰੀਕਾ ਦੇ ਮੂੰਹ 'ਤੇ ਜ਼ੋਰਦਾਰ ਚਪੇੜ ਮਾਰੀ', ਜੰਗ ਖ਼ਤਮ ਹੋਣ ਤੋਂ ਬਾਅਦ ਖਾਮੇਨੇਈ ਦਾ ਪਹਿਲਾ ਬਿਆਨ

ਅਮਰੀਕਾ ਦੀ ਵਿਚੋਲਗੀ ਨਾਲ ਮੰਗਲਵਾਰ ਨੂੰ ਲਾਗੂ ਹੋਈ ਜੰਗਬੰਦੀ ਤੋਂ ਬਾਅਦ ਖਾਮੇਨੇਈ ਨੇ ਇਹ ਟਿੱਪਣੀ ਕੀਤੀ

ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ / Reuters

ਈਰਾਨ-ਇਜ਼ਰਾਈਲ ਵਿਚਾਲੇ ਜੰਗ ਖਤਮ ਹੋ ਗਈ ਹੈ। ਇਸ ਦੀ ਜਾਣਕਾਰੀ ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਨੇ ਦਿੱਤੀ। ਅਯਾਤੁੱਲਾ ਅਲੀ ਖਾਮੇਨੇਈ ਨੇ ਪਹਿਲੀ ਵਾਰ ਜਨਤਕ ਤੌਰ 'ਤੇ ਬਿਆਨ ਦਿੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਦੇਸ਼ ਨੇ ਇਜ਼ਰਾਈਲ 'ਤੇ ਜਿੱਤ ਦਰਜ ਕੀਤੀ ਹੈ ਅਤੇ ਅਮਰੀਕਾ ਨੂੰ ਵੀ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਅਸਲ ਵਿੱਚ ਅਜਿਹਾ ਕਿਹਾ ਕਿ "ਈਰਾਨ ਨੇ ਅਮਰੀਕਾ ਦੇ ਮੂੰਹ 'ਤੇ ਜ਼ੋਰਦਾਰ ਥੱਪੜ ਮਾਰਿਆ ਹੈ।" ਇਸਦੇ ਨਾਲ ਹੀ ਖਾਮੇਨੇਈ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੇਤਾਵਨੀ ਦਿੱਤੀ ਤੇ ਕਿਹਾ ਕਿ ਈਰਾਨ ਭਵਿੱਖ ਵਿੱਚ ਕਿਸੇ ਵੀ ਅਮਰੀਕੀ ਹਮਲੇ ਦਾ ਜਵਾਬ ਪੱਛਮੀ ਏਸ਼ੀਆ ਵਿੱਚ ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲਾ ਕਰਕੇ ਦੇਵੇਗਾ। ਅਮਰੀਕਾ ਦੀ ਵਿਚੋਲਗੀ ਨਾਲ ਮੰਗਲਵਾਰ ਨੂੰ ਇਜ਼ਰਾਈਲ ਨਾਲ ਹੋਈ ਜੰਗਬੰਦੀ ਲਾਗੂ ਹੋਣ ਤੋਂ ਬਾਅਦ ਰਾਸ਼ਟਰ ਨੂੰ ਕੀਤੇ ਆਪਣੇ ਪਹਿਲੇ ਜਨਤਕ ਸੰਬੋਧਨ ਵਿੱਚ ਖਾਮੇਨੇਈ ਨੇ ਇਹ ਟਿੱਪਣੀ ਕੀਤੀ। 

ਈਰਾਨੀ ਸਰਕਾਰੀ ਟੈਲੀਵਿਜ਼ਨ 'ਤੇ ਟੈਲੀਕਾਸਟ ਕੀਤੇ ਗਏ ਇੱਕ ਵੀਡੀਓ ਸੰਦੇਸ਼ ਵਿੱਚ ਖਾਮੇਨੇਈ ਨੇ ਕਿਹਾ, "ਇਸਲਾਮੀ ਗਣਰਾਜ ਜੇਤੂ ਰਿਹਾ ਅਤੇ ਬਦਲੇ ਵਿੱਚ ਅਮਰੀਕਾ ਦੇ ਚਿਹਰੇ 'ਤੇ ਥੱਪੜ ਮਾਰਿਆ।" ਉਨ੍ਹਾਂ ਦਾ ਇਹ ਬਿਆਨ ਉਨ੍ਹਾਂ ਖ਼ਬਰਾਂ ਤੋਂ ਬਾਅਦ ਆਇਆ ਜਿਸ ਵਿੱਚ ਕਿਹਾ ਗਿਆ ਸੀ ਕਿ ਈਰਾਨ ਨੇ ਸੋਮਵਾਰ ਨੂੰ ਕਤਰ ਸਥਿਤ ਅਮਰੀਕੀ ਫੌਜੀ ਅੱਡੇ 'ਤੇ ਮਿਜ਼ਾਈਲ ਨਾਲ ਹਮਲਾ ਕੀਤਾ ਸੀ। ਹਾਲਾਂਕਿ, ਇਸ ਹਮਲੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਆਈ।

ਖਾਮੇਨੇਈ ਨੇ ਆਪਣੇ ਸੰਬੋਧਨ ਵਿੱਚ ਅਮਰੀਕਾ 'ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ, "ਅਮਰੀਕਾ ਨੇ ਕੇਵਲ ਇਸ ਲਈ ਦਖਲ ਦਿੱਤਾ ਕਿਉਂਕਿ ਉਸਨੂੰ ਲੱਗਾ ਕਿ ਜੇਕਰ ਉਸਨੇ ਦਖਲ ਨਹੀਂ ਦਿੱਤਾ, ਤਾਂ ਇਜ਼ਰਾਈਲ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।" ਉਨ੍ਹਾਂ ਨੇ ਇਹ ਵੀ ਕਿਹਾ ਕਿ ਅਮਰੀਕਾ ਨੂੰ ਇਸ ਯੁੱਧ ਤੋਂ ਕੋਈ ਲਾਭ ਨਹੀਂ ਹੋਇਆ।

ਖਾਮੇਨੇਈ 13 ਜੂਨ ਨੂੰ ਯੁੱਧ ਸ਼ੁਰੂ ਹੋਣ ਤੋਂ ਬਾਅਦ ਜਨਤਕ ਤੌਰ 'ਤੇ ਨਹੀਂ ਦੇਖੇ ਗਏ ਸਨ। ਯੁੱਧ ਦੀ ਸ਼ੁਰੂਆਤ ਇਜ਼ਰਾਈਲ ਦੁਆਰਾ ਈਰਾਨ ਦੇ ਪਰਮਾਣੂ ਟਿਕਾਣਿਆਂ ਅਤੇ ਸਿਖਰਲੇ ਫੌਜੀ ਵਿਗਿਆਨੀਆਂ ਅਤੇ ਅਧਿਕਾਰੀਆਂ 'ਤੇ ਹਮਲੇ ਨਾਲ ਹੋਈ ਸੀ। ਉਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਖਾਮੇਨੇਈ ਇੱਕ ਗੁਪਤ ਸਥਾਨ 'ਤੇ ਸਨ।

19 ਜੂਨ ਨੂੰ ਉਨ੍ਹਾਂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਸੀ, ਪਰ ਉਹ ਉਨ੍ਹਾਂ ਦੇ ਬੰਕਰ ਤੋਂ ਹੀ ਰਿਕਾਰਡ ਕੀਤਾ ਗਿਆ ਸੀ। ਹੁਣ ਵੀਰਵਾਰ ਨੂੰ ਉਨ੍ਹਾਂ ਨੇ ਇੱਕ ਹੋਰ ਵੀਡੀਓ ਸੰਦੇਸ਼ ਜਾਰੀ ਕੀਤਾ, ਜਿਸਦੀ ਪਹਿਲਾਂ ਤੋਂ ਘੋਸ਼ਣਾ ਈਰਾਨੀ ਸਰਕਾਰੀ ਚੈਨਲ ਅਤੇ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜਾਂ 'ਤੇ ਕੀਤੀ ਗਈ ਸੀ। ਇਸ ਵੀਡੀਓ ਵਿੱਚ ਉਨ੍ਹਾਂ ਨੇ ਇਜ਼ਰਾਈਲ 'ਤੇ ਜਿੱਤ ਲਈ ਆਪਣੇ ਨਾਗਰਿਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ "ਇਹ ਇੱਕ ਇਤਿਹਾਸਕ ਪਲ ਹੈ ਜਿਸ ਵਿੱਚ ਇਸਲਾਮੀ ਗਣਰਾਜ ਨੇ ਆਪਣੇ ਦੁਸ਼ਮਣਾਂ ਨੂੰ ਸਾਫ਼ ਸੰਦੇਸ਼ ਦਿੱਤਾ ਹੈ।"

Comments

Related