ADVERTISEMENT

ADVERTISEMENT

‘ਆਪ’ ‘ਚ ਵੱਡੀ ਹਲਚਲ, ਰਾਘਵ ਚੱਢਾ ਸਣੇ ਕਈ ਲੀਡਰ ਭਾਜਪਾ ‘ਚ ਸ਼ਾਮਲ

ਰਾਘਵ ਚੱਢਾ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ।

 ਰਾਘਵ ਚੱਢਾ ਰਾਘਵ ਚੱਢਾ /

ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਰੀਬੀ ਅਤੇ ਸੀਨੀਅਰ ਨੇਤਾ ਰਾਘਵ ਚੱਢਾ ਨੇ ‘ਆਪ’ ਨੂੰ ਛੱਡਣ ਦਾ ਐਲਾਨ ਕੀਤਾ। ਉਨ੍ਹਾਂ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨਾਲ 'ਆਪ' ਦੇ ਕੁਝ ਹੋਰ ਨੇਤਾ ਵੀ ਆਮ ਆਦਮੀ ਪਾਰਟੀ ਛੱਡ ਰਹੇ ਹਨ। ਰਾਘਵ ਚੱਢਾ ਨਾਲ 'ਆਪ' ਦੇ ਕੁਝ ਹੋਰ ਸੰਸਦ ਮੈਂਬਰ ਭਾਜਪਾ 'ਚ ਜਾ ਰਹੇ ਹਨ। ਇਨ੍ਹਾਂ 'ਚ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਸ਼ਾਮਲ ਹਨ। 

ਰਾਘਵ ਨੇ ਦਾਅਵਾ ਕੀਤਾ ਹੈ ਕਿ, “ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ 'ਚ 'ਆਪ' ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ 'ਚ ਮਿਲਾ ਲਵਾਂਗੇ।” ਭਾਜਪਾ 'ਚ ਸ਼ਾਮਲ ਹੋਣ ਵਾਲੇ ਵੱਡੇ ਚਿਹਰਿਆਂ 'ਚ ਸਵਾਤੀ ਮਾਲੀਵਾਲ, ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਵਿਕਰਮਜੀਤ ਸਿੰਘ ਸਾਹਨੀ ਹਨ।

ਆਮ ਆਦਮੀ ਪਾਰਟੀ ਨੂੰ ਛੱਡਣ ਦਾ ਐਲਾਨ ਕਰਨ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਆਪਣੇ ਹੋਰ ਸਾਥੀਆਂ ਸਣੇ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਨਿਤਿਨ ਨਬੀਨ, ਤਰੁਣ ਚੁਘ ਸਣੇ ਦਫ਼ਤਰ 'ਚ ਮੌਜੂਦ ਪਾਰਟੀ ਦੇ ਵੱਡੇ ਆਗੂਆਂ ਨੇ ਰਾਘਵ ਚੱਢਾ ਸਣੇ ਹੋਰ ਮੈਂਬਰਾਂ ਨੂੰ ਲੱਡੂ ਖੁਆ ਕੇ ਗੁਲਦਸਤੇ ਭੇਂਟ ਕੀਤੇ।

ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਨੇ ਕਿਹਾ ਸੀ, “ਜਿਸ ਪਾਰਟੀ ਨੂੰ ਮੈਂ ਆਪਣੇ 15 ਸਾਲ ਦਿੱਤੇ, ਉਹ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਹੁਣ ਇਹ ਪਾਰਟੀ ਦੇਸ਼ ਦੇ ਹਿੱਤ 'ਚ ਨਹੀਂ ਹੈ, ਸਗੋਂ ਆਪਣੇ ਨਿੱਜੀ ਫਾਇਦੇ ਲਈ ਕੰਮ ਕਰਦੀ ਹੈ। ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ 'ਚ ਸਹੀ ਆਦਮੀ ਹਾਂ, ਇਸ ਲਈ ਅਸੀਂ ਇਹ ਐਲਾਨ ਕਰਦੇ ਹਾਂ ਕਿ ਮੈਂ 'ਆਪ' ਤੋਂ ਖੁਦ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਕਰੀਬ ਜਾ ਰਿਹਾ ਹਾਂ।”

Comments

Related