// Automatically get the user's location when the page loads window.onload = function() { getLocation(); }; navigator.geolocation.getCurrentPosition(function(position) { // Success logic console.log("Latitude:", position.coords.latitude); console.log("Longitude:", position.coords.longitude); }); function getLocation() { if (navigator.geolocation) { navigator.geolocation.getCurrentPosition(function(position) { var lat = position.coords.latitude; var lon = position.coords.longitude; $.ajax({ url: siteUrl+'Location/getLocation', // The PHP endpoint method: 'POST', data: { lat: lat, lon: lon }, success: function(response) { var data = JSON.parse(response); console.log(data); } }); }); } }

ADVERTISEMENT

ADVERTISEMENT

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ / Courtesy Photo

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। 

ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਨੇਕਾਂ ਮਿਸਾਲਾਂ ਮਿਲਦੀਆਂ ਹਨ, ਜਦੋਂ ਸਿੱਖਾਂ ਨੇ ਸਿਦਕ ਨਾਲ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਦੀ ਅਪੀਲ ਕੀਤੀ। ਗਿਆਨੀ ਗੜਗੱਜ ਨੇ ਪ੍ਰੇਰਣਾ ਕੀਤੀ ਕਿ ਸਿੱਖ ਕੌਮ ਸਿੱਖੀ ਦੇ ਮਹੱਤਵਪੂਰਨ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਵੇ।

Comments

Related