ADVERTISEMENT

ADVERTISEMENT

ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਹੋਇਆ ਬਲਾਸਟ, ਮੁੰਬਈ ਵਿੱਚ ਵੀ ਹਾਈ ਅਲਰਟ

ਜਿਸ ਤਰ੍ਹਾਂ ਦੇ ਹਾਲਾਤ ਬਣ ਗਏ ਹਨ, ਉਸ ਤੋਂ ਇਹ ਵੀ ਪ੍ਰਤੀਤ ਹੁੰਦਾ ਹੈ ਕਿ ਇਹ ਕੋਈ ਵੱਡੀ ਸਾਜ਼ਿਸ਼ ਵੀ ਹੋ ਸਕਦੀ ਹੈ।

ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਜ਼ੋਰਦਾਰ ਧਮਾਕਾ / x

ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਇੱਕ ਈਕੋ ਵੈਨ ਵਿੱਚ ਜ਼ੋਰਦਾਰ ਧਮਾਕਾ ਹੋਇਆ ਹੈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਪਾਰਕਿੰਗ ਵਿੱਚ ਧਮਾਕਾ ਹੋਇਆ। ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 24 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੋਕ ਨਰਾਇਣ ਜੈਪ੍ਰਕਾਸ਼ ਹਸਪਤਾਲ (LNJP) ਲਿਜਾਇਆ ਗਿਆ ਹੈ। ਇਹ ਧਮਾਕਾ ਬਹੁਤ ਜ਼ਿਆਦਾ ਤੀਬਰਤਾ ਦਾ ਸੀ। ਐੱਨ.ਆਈ.ਏ. ਦੀ ਟੀਮ ਨੂੰ ਮੌਕੇ 'ਤੇ ਭੇਜਿਆ ਜਾ ਰਿਹਾ ਹੈ। ਧਮਾਕੇ ਦੀ ਅੱਗ ਇੰਨੀ ਤੇਜ਼ ਸੀ ਕਿ ਨਾਲ ਖੜੀਆਂ ਕਈ ਗੱਡੀਆਂ ਦੇ ਪਰਖੱਚੇ ਉੱਡ ਗਏ।

ਦਿੱਲੀ ਪੁਲਿਸ ਦੀ ਟੀਮ ਜਾਂਚ ਵਿੱਚ ਜੁਟ ਗਈ ਹੈ। ਫੋਰੈਂਸਿਕ ਅਤੇ ਟੈਕਨੀਕਲ ਮਾਹਿਰ ਵੀ ਮੌਕੇ 'ਤੇ ਪਹੁੰਚੇ, ਜੋ ਬਲਾਸਟ ਦੇ ਕਾਰਨਾਂ ਦਾ ਪਤਾ ਲਗਾ ਰਹੇ ਹਨ। ਬਲਾਸਟ ਕਾਰਨ ਆਲੇ-ਦੁਆਲੇ ਦੀਆਂ ਸਟ੍ਰੀਟ ਲਾਈਟਾਂ ਵੀ ਟੁੱਟ ਗਈਆਂ। ਧਮਾਕੇ ਤੋਂ ਬਾਅਦ ਪੂਰੀ ਦਿੱਲੀ ਵਿੱਚ ਹਾਈ ਅਲਰਟ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਸ ਤਰ੍ਹਾਂ ਦੇ ਹਾਲਾਤ ਬਣ ਗਏ ਹਨ, ਉਸ ਤੋਂ ਇਹ ਵੀ ਪ੍ਰਤੀਤ ਹੁੰਦਾ ਹੈ ਕਿ ਇਹ ਕੋਈ ਵੱਡੀ ਸਾਜ਼ਿਸ਼ ਵੀ ਹੋ ਸਕਦੀ ਹੈ। ਇਸ ਦੌਰਾਨ ਨੇੜੇ ਦੀ ਚਾਂਦਨੀ ਚੌਕ ਮਾਰਕੀਟ ਨੂੰ ਬੰਦ ਕਰ ਦਿੱਤਾ ਗਿਆ ਹੈ। ਲਾਲ ਕਿਲ੍ਹੇ ਦੇ ਆਲੇ-ਦੁਆਲੇ ਦਾ ਪੂਰਾ ਇਲਾਕਾ ਅਤੇ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਪੁਲਿਸ ਨੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ। ਫੋਰੈਂਸਿਕ ਮਾਹਿਰ ਵੀ ਸਬੂਤ ਇਕੱਠੇ ਕਰ ਰਹੇ ਹਨ। ਧਮਾਕੇ ਦੀ ਪ੍ਰਕਿਰਤੀ ਅਤੇ ਅੱਤਵਾਦੀ ਸਾਜ਼ਿਸ਼ ਦੀ ਸੰਭਾਵਨਾ ਨੂੰ ਦੇਖਦੇ ਹੋਏ, ਜਾਂਚ ਏਜੰਸੀਆਂ ਹਰ ਕੋਣੇ ਤੋਂ ਸੁਰਾਗ ਲੱਭ ਰਹੀਆਂ ਹਨ। ਇਸ ਧਮਾਕੇ ਤੋਂ ਬਾਅਦ ਮੁੰਬਈ ਪੁਲਿਸ ਵੀ ਚੌਕਸ ਹੋ ਗਈ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਹੀ ਯੂ.ਪੀ. ਵਿਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ। ਮੁੱਖ ਮੰਤਰੀ ਯੋਗੀ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਅਤੇ ਮਹੱਤਵਪੂਰਨ ਇਲਾਕਿਆਂ ਵਿਚ ਚੌਕਸੀ ਵਧਾ ਦਿੱਤੀ ਗਈ ਹੈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video