ADVERTISEMENTs

ਭਾਰਤ ਦੇ ਵਿਦੇਸ਼ ਮੰਤਰੀ ਨੇ ਕਿਹਾ – ਕੈਨੇਡਾ ਦੀ ਰਾਜਨੀਤੀ ’ਚ ਖ਼ਾਲਿਸਤਾਨੀਆਂ ਨੂੰ ਜਗ੍ਹਾ ਦੇਣਾ ਮੁੱਖ ਮੁੱਦਾ

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦੁਹਰਾਇਆ ਹੈ ਕਿ ਕੈਨੇਡਾ ਦੀ ਰਾਜਨੀਤੀ ਵਿੱਚ ਖ਼ਾਲਿਸਤਾਨੀਆਂ ਨੂੰ ਥਾਂ ਦੇਣਾ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਦਾ ਸਭ ਤੋਂ ਵੱਡਾ ਕਾਰਨ ਹੈ।

ਭਾਰਤ ਦੇ ਵਿਦੇਸ਼ ਮੰਤਰੀ ਡਾ ਐੱਸ ਜੈਸ਼ੰਕਰ / x.com

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚਲੀ ਤਲਖੀ ਅਜੇ ਖਤਮ ਨਹੀਂ ਹੋਈ ਹੈ। ਇੱਕ ਪਾਸੇ ਜਿੱਥੇ ਭਾਰਤ ਲਗਾਤਾਰ ਆਪਣੀ ਸਥਿਤੀ ਸਪੱਸ਼ਟ ਕਰ ਰਿਹਾ ਹੈ, ਦੂਜੇ ਪਾਸੇ ਕੈਨੇਡਾ ਵੱਲੋਂ ਲਗਾਤਾਰ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ, ਜਿਸ ਕਾਰਨ ਸਬੰਧਾਂ ਨੂੰ ਲੀਹ 'ਤੇ ਲਿਆਉਣਾ ਮੁਸ਼ਕਲ ਹੋ ਰਿਹਾ ਹੈ।

ਕੁਝ ਦਿਨ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਅਮਰੀਕਾ ਵਿਚ ਵੱਖਵਾਦੀ ਦੀ ਹੱਤਿਆ ਦੀ ਨਾਕਾਮ ਕੋਸ਼ਿਸ਼ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰਨ ਤੋਂ ਬਾਅਦ ਭਾਰਤ ਦਾ ਸੁਰ ਨਰਮ ਹੋ ਗਿਆ ਹੈ। ਪਰ ਭਾਰਤ ਨੇ ਆਪਣੇ ਸਟੈਂਡ ਵਿੱਚ ਬਦਲਾਅ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਮੁੱਖ ਮੁੱਦਾ ਅੱਤਵਾਦ ਹੈ। ਹੁਣ ਇੱਕ ਵਾਰ ਫਿਰ ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਕੈਨੇਡੀਅਨ ਸਿਆਸਤ ਵਿੱਚ ਖ਼ਾਲਿਸਤਾਨੀਆਂ ਨੂੰ ਥਾਂ ਦੇਣਾ ਮੁੱਖ ਮੁੱਦਾ ਹੈ।

ਭਾਰਤ ਦੇ ਵਿਦੇਸ਼ ਮੰਤਰੀ ਡਾ ਐਸ ਜੈਸ਼ੰਕਰ ਨੇ ਦੁਹਰਾਇਆ ਹੈ ਕਿ ਕੈਨੇਡਾ ਦੀ ਰਾਜਨੀਤੀ ਵਿੱਚ ਖ਼ਾਲਿਸਤਾਨੀਆਂ ਨੂੰ ਥਾਂ ਦੇਣਾ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਦਾ ਸਭ ਤੋਂ ਵੱਡਾ ਕਾਰਨ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਕੈਨੇਡਾ ਦੀ ਰਾਜਨੀਤੀ ਵਿੱਚ ਖ਼ਾਲਿਸਤਾਨੀਆਂ ਦੀ ਸ਼ਮੂਲੀਅਤ ਕਾਰਨ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਦਰਾਰ ਆਈ ਹੈ ਅਤੇ ਨੁਕਸਾਨ ਹੋਇਆ ਹੈ।

ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਕੈਨੇਡਾ ਦੀ ਰਾਜਨੀਤੀ ਵਿੱਚ ਖ਼ਾਲਿਸਤਾਨੀਆਂ ਦੀ ਸਰਗਰਮੀ ਭਾਰਤ ਦੇ ਸੁਰੱਖਿਆ ਹਿੱਤਾਂ ਲਈ ਖਤਰਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੈਸ਼ੰਕਰ ਨੇ ਸਲਾਹ ਦਿੱਤੀ ਕਿ ਖ਼ਾਲਿਸਤਾਨੀਆਂ ਨੂੰ ਰਾਜਨੀਤੀ ਵਿੱਚ ਥਾਂ ਦੇਣਾ ਨਾ ਤਾਂ ਭਾਰਤ ਅਤੇ ਨਾ ਹੀ ਕੈਨੇਡਾ ਦੇ ਹਿੱਤ ਵਿੱਚ ਹੈ।

ਇੱਕ ਇੰਟਰਵਿਊ ਵਿੱਚ ਵਿਦੇਸ਼ ਮੰਤਰੀ ਨੇ ਸਪੱਸ਼ਟ ਕੀਤਾ ਕਿ ਪਿਛਲੇ ਸਾਲ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਹੋਏ ਜੀ-20 ਸੰਮੇਲਨ ਦਾ ਕੈਨੇਡਾ ਵਿੱਚ ਖ਼ਾਲਿਸਤਾਨੀਆਂ ਦੇ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਕੈਨੇਡਾ ਦਾ ਮੁੱਦਾ ਕੋਈ ਨਵਾਂ ਨਹੀਂ ਹੈ। ਇਹ ਸਾਲਾਂ ਤੋਂ ਚੱਲ ਰਿਹਾ ਹੈ ਅਤੇ ਵਿਵਾਦ ਦਾ ਕਾਰਨ ਹੈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video