ADVERTISEMENTs

ਟਰੰਪ ਦੀ ਜਿੱਤ ਤੋਂ ਬਾਅਦ ਅਮਰੀਕਾ 'ਚ 84 ਹਜ਼ਾਰ ਕਰੋੜ ਦਾ ਨਿਵੇਸ਼ ਕਰੇਗਾ ਗੌਤਮ ਅਡਾਨੀ

ਟਰੰਪ ਦੀ ਜਿੱਤ ਦੇ ਲਗਭਗ ਦੋ ਹਫ਼ਤਿਆਂ ਬਾਅਦ ਵੀ ਆਲਮੀ ਨੇਤਾਵਾਂ ਅਤੇ ਉਦਯੋਗਪਤੀਆਂ ਵੱਲੋਂ ਟਰੰਪ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਦਾ ਰੁਕ ਨਹੀਂ ਰਿਹਾ ਹੈ। ਭਾਰਤੀ ਉਦਯੋਗਪਤੀ ਗੌਤਮ ਅਡਾਨੀ ਨੇ ਟਰੰਪ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਵਾਅਦਾ ਵੀ ਕੀਤਾ।

ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਦੂਜੇ ਕਾਰਜਕਾਲ ਦੀ ਤਿਆਰੀ ਕਰ ਰਹੇ ਹਨ। ਜਿੱਤ ਦੇ ਲਗਭਗ ਦੋ ਹਫ਼ਤਿਆਂ ਬਾਅਦ ਵੀ ਵਿਸ਼ਵ ਨੇਤਾਵਾਂ ਅਤੇ ਉਦਯੋਗਪਤੀਆਂ ਵੱਲੋਂ ਵਧਾਈਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਭਾਰਤੀ ਉਦਯੋਗਪਤੀ ਗੌਤਮ ਅਡਾਨੀ ਨੇ ਟਰੰਪ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਵਾਅਦਾ ਵੀ ਕੀਤਾ।

ਗੌਤਮ ਅਡਾਨੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਡੋਨਾਲਡ ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਚੋਣ ਦੁਬਾਰਾ ਜਿੱਤਣ ਲਈ ਵਧਾਈ ਦਿੱਤੀ। ਨਾਲ ਹੀ ਵਾਅਦਾ ਕੀਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਅਮਰੀਕਾ ਵਿੱਚ 84 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੇ ਹਨ। ਇਸ ਨਿਵੇਸ਼ ਨਾਲ ਸਾਡਾ ਟੀਚਾ ਅਮਰੀਕਾ ਵਿੱਚ ਨਵੀਆਂ ਨੌਕਰੀਆਂ ਪੈਦਾ ਕਰਨਾ ਹੈ।

ਗੌਤਮ ਅਡਾਨੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "... ਡੋਨਾਲਡ ਟਰੰਪ ਨੂੰ ਵਧਾਈ। ਜਿਵੇਂ ਹੀ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਵਿਚਕਾਰ ਭਾਈਵਾਲੀ ਡੂੰਘੀ ਹੁੰਦੀ ਜਾ ਰਹੀ ਹੈ, ਅਡਾਨੀ ਸਮੂਹ ਆਪਣੀ ਵਿਸ਼ਵ-ਵਿਆਪੀ ਮੁਹਾਰਤ ਦਾ ਲਾਭ ਉਠਾਉਣ ਅਤੇ ਅਮਰੀਕੀ ਊਰਜਾ ਸੁਰੱਖਿਆ ਅਤੇ ਲਚਕੀਲੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਨਿਵੇਸ਼ ਕਰਨ ਲਈ ਵਚਨਬੱਧ ਹੈ।" 10 ਬਿਲੀਅਨ ਡਾਲਰ (ਲਗਭਗ 84 ਹਜ਼ਾਰ ਕਰੋੜ ਰੁਪਏ) ਦਾ ਟੀਚਾ ਅਮਰੀਕਾ ਵਿੱਚ 15,000 ਨੌਕਰੀਆਂ ਪੈਦਾ ਕਰਨਾ ਹੈ।

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video