ADVERTISEMENT

ADVERTISEMENT

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਅਰਦਾਸ, ਹੁਕਮਨਾਮੇ ਉਪਰੰਤ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। 

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਕਥਾਵਾਚਕਾਂ ਅਤੇ ਢਾਡੀ ਜਥਿਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਵੱਡੀ ਗਿਣਤੀ 'ਚ ਸਿੱਖ ਸੰਗਤ ਹਾਜ਼ਰ ਸੀ।

Comments

Leave A Comment

Required fields are marked (*).

Related

Talk to us?