ADVERTISEMENT

ADVERTISEMENT

ਸਬੰਧਾਂ ਨੂੰ ਮਜ਼ਬੂਤ ਕਰਨ ਲਈ ਭਾਰਤ ਤੇ ਚੀਨ ਦੇ ਰੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਪਿਛਲੇ ਕੁਝ ਸਾਲਾਂ ਤੋਂ ਭਾਰਤ ਅਤੇ ਚੀਨ ਦੇ ਸਬੰਧ ਕਾਫੀ ਤਣਾਅਪੂਰਨ ਰਹੇ ਹਨ

 ਭਾਰਤ-ਚੀਨ ਭਾਰਤ-ਚੀਨ / IANS

ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿੱਚ ਮੰਗਲਵਾਰ ਨੂੰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਚੀਨ ਦੇ ਰੱਖਿਆ ਮੰਤਰੀ ਐਡਮਿਰਲ ਡੋਂਗ ਜੁਨ ਵਿਚਕਾਰ ਇੱਕ ਮਹੱਤਵਪੂਰਨ ਮੁਲਾਕਾਤ ਹੋਈ। ਇਹ ਮੁਲਾਕਾਤ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰੱਖਿਆ ਮੰਤਰੀਆਂ ਦੀ ਬੈਠਕ ਦੇ ਦੌਰਾਨ ਹੋਈ। 

ਦੋਵਾਂ ਦੇਸ਼ਾਂ ਦੇ ਰੱਖਿਆ ਮੰਤਰੀਆਂ ਨੇ ਖੇਤਰੀ ਸੁਰੱਖਿਆ ਅਤੇ ਆਪਸੀ ਸਹਿਯੋਗ 'ਤੇ ਚਰਚਾ ਕੀਤੀ। ਰਾਜਨਾਥ ਸਿੰਘ ਇੱਥੇ SCO ਦੇ ਹੋਰ ਮੈਂਬਰ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਵੀ ਦੁਵੱਲੀ ਬੈਠਕਾਂ ਕਰਨਗੇ ਅਤੇ ਕਿਰਗਿਸਤਾਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨਗੇ।

ਮੰਨਿਆ ਜਾ ਰਿਹਾ ਹੈ ਕਿ ਇਸ ਉੱਚ-ਪੱਧਰੀ ਗੱਲਬਾਤ ਦੌਰਾਨ ਦੋਵਾਂ ਮੰਤਰੀਆਂ ਨੇ ਏਸ਼ੀਆ ਦੀ ਮੌਜੂਦਾ ਸੁਰੱਖਿਆ ਸਥਿਤੀ ਅਤੇ ਖੇਤਰ ਵਿੱਚ ਸਥਿਰਤਾ ਬਣਾਈ ਰੱਖਣ ਦੇ ਉਪਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ। ਨਾਲ ਹੀ, ਭਾਰਤ-ਚੀਨ ਵਿਚਕਾਰ ਸੰਵਾਦ ਨੂੰ ਮਜ਼ਬੂਤ ਕਰਨ ਅਤੇ ਸਰਹੱਦੀ ਖੇਤਰਾਂ ਵਿੱਚ ਬਿਹਤਰ ਤਾਲਮੇਲ ਤੇ ਤਣਾਅ ਘਟਾਉਣ ਲਈ ਪ੍ਰਭਾਵਸ਼ਾਲੀ ਸੰਚਾਰ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ।

ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਰਾਜਨਾਥ ਸਿੰਘ ਨੇ ਕਿਹਾ ਕਿ ਬਿਸ਼ਕੇਕ ਵਿੱਚ ਐਡਮਿਰਲ ਡੋਂਗ ਜੁਨ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਰੱਖਿਆ ਮਾਹਿਰਾਂ ਨੇ ਇਸ ਮੁਲਾਕਾਤ ਨੂੰ ਸਕਾਰਾਤਮਕ ਅਤੇ ਰਚਨਾਤਮਕ ਦੱਸਿਆ ਹੈ। ਇਸ ਤੋਂ ਪਹਿਲਾਂ, ਰਾਜਨਾਥ ਸਿੰਘ ਨੇ ਬਿਸ਼ਕੇਕ ਦੇ ਵਿਕਟਰੀ ਸਕੁਏਅਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਜ਼ਿਕਰਯੋਗ ਹੈ ਕਿ ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਪਿਛਲੇ ਕੁਝ ਸਾਲਾਂ ਤੋਂ ਭਾਰਤ ਅਤੇ ਚੀਨ ਦੇ ਸਬੰਧ ਕਾਫੀ ਤਣਾਅਪੂਰਨ ਰਹੇ ਹਨ। ਸਾਲ 2020 ਵਿੱਚ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (LAC) 'ਤੇ ਹੋਈ ਹਿੰਸਕ ਝੜਪ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਵੱਡੀ ਗਿਰਾਵਟ ਆਈ ਸੀ। ਹਾਲਾਂਕਿ, ਪਿਛਲੇ ਕੁਝ ਸਮੇਂ ਤੋਂ ਸਬੰਧਾਂ ਨੂੰ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਮੁਲਾਕਾਤ ਉਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੀਆਂ ਉੱਚ-ਪੱਧਰੀ ਬੈਠਕਾਂ ਨਾ ਸਿਰਫ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਹੁਲਾਰਾ ਦਿੰਦੀਆਂ ਹਨ, ਬਲਕਿ ਭਾਰਤ ਅਤੇ ਚੀਨ ਵਰਗੇ ਵੱਡੇ ਦੇਸ਼ਾਂ ਵਿਚਕਾਰ ਵਿਸ਼ਵਾਸ ਬਹਾਲੀ ਦੀ ਦਿਸ਼ਾ ਵਿੱਚ ਵੀ ਸਕਾਰਾਤਮਕ ਸੰਕੇਤ ਦਿੰਦੀਆਂ ਹਨ।

Comments

Leave A Comment

Required fields are marked (*).

Related

Talk to us?