ਪ੍ਰਤੀਨਿਧੀ ਫੋਟੋ / ਆਈ.ਏ.ਐਨ.ਐਸ
ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧ ਰਹੇ ਤਣਾਅ ਦੇ ਮੱਦੇਨਜ਼ਰ ਈਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਸਾਰੇ ਭਾਰਤੀਆਂ ਨੂੰ ਫਿਲਹਾਲ ਈਰਾਨ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਈਰਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਉਪਲਬਧ ਆਵਾਜਾਈ ਸਾਧਨਾਂ ਰਾਹੀਂ ਜਲਦ ਤੋਂ ਜਲਦ ਈਰਾਨ ਛੱਡਣ ਲਈ ਕਿਹਾ ਗਿਆ ਹੈ।
ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਜਾਰੀ ਬਿਆਨ ਵਿੱਚ ਕਿਹਾ ਕਿ ਖੇਤਰ ਵਿੱਚ ਹਾਲ ਹੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਪਹਿਲਾਂ ਜਾਰੀ ਕੀਤੀ ਗਈ ਐਡਵਾਈਜ਼ਰੀ ਨੂੰ ਦੁਹਰਾਇਆ ਜਾ ਰਿਹਾ ਹੈ। ਦੂਤਾਵਾਸ ਨੇ ਕਿਹਾ ਕਿ ਜੋ ਭਾਰਤੀ ਨਾਗਰਿਕ ਇਸ ਸਮੇਂ ਈਰਾਨ ਵਿੱਚ ਹਨ, ਉਹ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਪਲਬਧ ਆਵਾਜਾਈ ਸਾਧਨਾਂ ਰਾਹੀਂ ਦੇਸ਼ ਤੋਂ ਬਾਹਰ ਨਿਕਲਣ।
ਇਸ ਦੌਰਾਨ ਈਰਾਨ ਦੀ ਸਰਕਾਰੀ ਖ਼ਬਰ ਏਜੰਸੀ ਆਈਆਰਐਨਏ ਮੁਤਾਬਕ ਤੇਹਰਾਨ ਦੇ ਮੇਹਰਾਬਾਦ ਹਵਾਈ ਅੱਡੇ ’ਤੇ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਈਰਾਨ ਦੇ ਹਵਾਈ ਖੇਤਰ ਦਾ ਪੱਛਮੀ ਹਿੱਸਾ ਵੀ ਬੰਦ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇਜ਼ਰਾਈਲ ਨੇ ਵੀ ਤੇਲ ਅਵੀਵ ਨੇੜੇ ਸਥਿਤ ਬੇਨ ਗੁਰਿਓਨ ਹਵਾਈ ਅੱਡੇ ’ਤੇ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ। ਇਜ਼ਰਾਈਲੀ ਹੋਮ ਫਰੰਟ ਕਮਾਂਡ ਨੇ ਹਵਾਈ ਅੱਡੇ ’ਤੇ ਵਾਧੂ ਸੁਰੱਖਿਆ ਉਪਾਵਾਂ ਦੀ ਮੰਗ ਕੀਤੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਲੇਬਨਾਨ ਵਿੱਚ ਹਿਜ਼ਬੁੱਲਾ ਨਾਲ ਜੁੜੇ ਹਾਲਾਤਾਂ ਦੇ ਮੱਦੇਨਜ਼ਰ ਈਰਾਨ ਨੇ ਇਜ਼ਰਾਈਲ ਦੇ ਕਈ ਖੇਤਰਾਂ ’ਤੇ ਬੈਲਿਸਟਿਕ ਮਿਜ਼ਾਈਲ ਹਮਲੇ ਕੀਤੇ। ਇਸ ਦੇ ਜਵਾਬ ਵਿੱਚ ਇਜ਼ਰਾਈਲ ਨੇ ਵੀ ਈਰਾਨ ਦੇ ਕਈ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।
ਇਜ਼ਰਾਈਲੀ ਡਿਫੈਂਸ ਫੋਰਸ (ਆਈਡੀਐਫ) ਨੇ ਦਾਅਵਾ ਕੀਤਾ ਹੈ ਕਿ ਉਸ ਦੀ ਹਵਾਈ ਫੌਜ ਨੇ ਪੱਛਮੀ ਅਤੇ ਮੱਧ ਈਰਾਨ ਵਿੱਚ ਫੌਜੀ ਠਿਕਾਣਿਆਂ ’ਤੇ ਹਮਲੇ ਕੀਤੇ ਹਨ। ਉੱਧਰ ਈਰਾਨ ਦੇ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰ ਨੇ ਵੀ ਇਜ਼ਰਾਈਲ ਦੇ ਰਮਤ ਡੇਵਿਡ ਏਅਰਬੇਸ ’ਤੇ ਮਿਜ਼ਾਈਲ ਹਮਲੇ ਕਰਨ ਦੀ ਪੁਸ਼ਟੀ ਕੀਤੀ ਹੈ।
ਖੇਤਰ ਵਿੱਚ ਵਧਦੇ ਤਣਾਅ ਕਾਰਨ ਸੁਰੱਖਿਆ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ, ਜਿਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login