ADVERTISEMENT

ADVERTISEMENT

ਈਰਾਨ ਨੇ ਇਜ਼ਰਾਈਲ 'ਤੇ ਕੀਤਾ ਵੱਡਾ ਹਮਲਾ, ਹਾਈਫਾ ਨੂੰ ਬਣਾਇਆ ਗਿਆ ਨਿਸ਼ਾਨਾ

ਇਸ ਹਮਲੇ ਵਿਚ ਸੜਕਾਂ ਅਤੇ ਕਾਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜ਼ਖਮੀਆਂ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ

 ਈਰਾਨ ਦਾ ਇਜ਼ਰਾਈਲ 'ਤੇ ਹਮਲਾ  ਈਰਾਨ ਦਾ ਇਜ਼ਰਾਈਲ 'ਤੇ ਹਮਲਾ / Staff Reporter

ਅਮਰੀਕਾ-ਇਜ਼ਰਾਈਲ ਦੀ ਈਰਾਨ ਨਾਲ ਚੱਲ ਰਹੀ ਜੰਗ ਦੌਰਾਨ ਵੱਡੇ ਹਮਲਿਆਂ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਈਰਾਨ ਨੇ ਇਜ਼ਰਾਈਲ 'ਤੇ ਇਕ ਵਾਰ ਵੱਡਾ ਹਮਲਾ ਕੀਤਾ ਹੈ। ਈਰਾਨ ਨੇ ਇਜ਼ਰਾਈਲ ਦੇ ਅੰਦਰੂਨੀ ਹਿੱਸੇ ਵਿੱਚ ਸਿੱਧਾ ਹਮਲਾ ਕਰਦਿਆਂ ਇਜ਼ਰਾਈਲ ਦੇ ਸਭ ਤੋਂ ਮਹੱਤਵਪੂਰਨ ਬੰਦਰਗਾਹ ਸ਼ਹਿਰ ਹਾਈਫਾ 'ਤੇ ਹਮਲਾ ਕਰ ਦਿੱਤਾ। ਈਰਾਨੀ ਦੇ ਤਾਜ਼ਾ ਹਮਲੇ ਵਿਚ ਹਾਈਫਾ ਖੇਤਰ ਵਿੱਚ ਕਈ ਥਾਵਾਂ ਤੇ ਕਲੱਸਟਰ ਬੰਬ ਡਿੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਰਾਨ ਵੱਲੋਂ ਕੀਤੇ ਗਏ ਇਸ ਤਾਜ਼ਾ ਹਮਲੇ ਨੇ ਇਜ਼ਰਾਈਲ ਦੇ ਪ੍ਰਮੁੱਖ ਉਦਯੋਗਿਕ ਅਤੇ ਰਣਨੀਤਕ ਕੇਂਦਰ ਹਾਈਫਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ। 

ਇਸ ਹਮਲੇ ਵਿਚ ਸੜਕਾਂ ਅਤੇ ਕਾਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜ਼ਖਮੀਆਂ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਹਾਈਫਾ ਇਜ਼ਰਾਈਲ ਦਾ ਇੱਕ ਪ੍ਰਮੁੱਖ ਵਪਾਰਕ ਕੇਂਦਰ ਹੈ, ਜਿਸ ਕਾਰਨ ਇਸ ਹਮਲੇ ਨੂੰ ਬੇਹੱਦ ਗੰਭੀਰ ਮੰਨਿਆ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ ਪੂਰੇ ਇਜ਼ਰਾਈਲ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ 'ਪੱਥਰ ਯੁੱਗ' ਵਿੱਚ ਭੇਜਣ ਦੀ ਚੇਤਾਵਨੀ ਦਿੱਤੀ ਸੀ ਅਤੇ ਉਸ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ ਦਾ ਐਲਾਨ ਕੀਤਾ ਸੀ। ਪਰ ਈਰਾਨ ਨੇ ਇਜ਼ਰਾਈਲ ਦੇ ਹਾਈਫਾ 'ਤੇ ਹਮਲਾ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਜਵਾਬੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ। ਇਸ ਹਮਲੇ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਦੇ ਵੇਰਵਿਆਂ ਦੀ ਅਜੇ ਉਡੀਕ ਕੀਤੀ ਜਾ ਰਹੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਹਮਲੇ ਤੋਂ ਬਾਅਦ ਇਜ਼ਰਾਈਲ ਅਤੇ ਅਮਰੀਕਾ ਵੱਲੋਂ ਵੀ ਵੱਡੀ ਜਵਾਬੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਖੇਤਰ ਵਿੱਚ ਤਣਾਅ ਹੋਰ ਵੀ ਵਧ ਸਕਦਾ ਹੈ।

Comments

Leave A Comment

Required fields are marked (*).

Related

Talk to us?