ADVERTISEMENT

ADVERTISEMENT

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗਵਾਲੀਅਰ ਤੋਂ ਰਵਾਨਾ

ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਰਵਾਨਾ ਹੋਇਆ

ਨਗਰ ਕੀਰਤਨ ਗਵਾਲੀਅਰ ਤੋਂ ਰਵਾਨਾ / Courtesy Photo

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਤੋਂ ਰਵਾਨਾ ਹੋਇਆ।

 

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਸਿੰਘ ਗਿਆਨੀ ਰਾਜਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਕਰਦਿਆਂ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

 

ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ . ਪ੍ਰਤਾਪ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਚਲ ਰਹੇ ਇਸ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਜਿਥੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਨੂੰ ਸੰਗਤਾਂ ਵਿਚ ਪਹੁੰਚਾ ਰਿਹਾ ਹੈ। ਉਨ੍ਹਾਂ ਸੰਗਤਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।

 

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਗੁਰਦੁਆਰਾ ਫੁੱਲ ਬਾਗ ਲਸ਼ਕਰ ਗਵਾਲੀਅਰ, ਗੁਰਦੁਆਰਾ ਪ੍ਰਮੇਸ਼ਵਰ ਦੁਆਰ ਟੇਕਨਪੁਰ ਡਬਰਾ, ਝਾਂਸੀ, ਦਤੀਆ, ਸ਼ਿਵਪੁਰੀ, ਕੋਲਾਰਸ, ਗੁਨਾ ਸਮੇਤ ਵੱਖ-ਵੱਖ ਪੜਾਵਾਂਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।

Comments

Related