ADVERTISEMENT

ADVERTISEMENT

'ਪੀਐਮ ਮੋਦੀ ਮੇਰੇ ਤੋਂ ਖੁਸ਼ ਨਹੀਂ …', ਭਾਰਤ ਨਾਲ ਸਬੰਧਾਂ 'ਤੇ ਟਰੰਪ ਦਾ ਵੱਡਾ ਬਿਆਨ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ਲੈ ਕੇ ਇੱਕ ਵਾਰ ਫਿਰ ਨਾਰਾਜ਼ਗੀ ਜ਼ਾਹਰ ਕੀਤੀ

 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ / Reuters

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਸੰਬੰਧ ਚੰਗੇ ਹਨ, ਪਰ ਇਸ ਸਮੇਂ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਤੋਂ ਖੁਸ਼ ਨਹੀਂ ਹਨ। ਟਰੰਪ ਦੇ ਅਨੁਸਾਰ, ਇਸ ਦੀ ਵਜ੍ਹਾ ਇਹ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦ ਰਿਹਾ ਹੈ, ਜਿਸ ਕਰਕੇ ਉਸਨੂੰ ਉੱਚੇ ਟੈਰਿਫ ਭੁਗਤਣੇ ਪੈ ਰਹੇ ਹਨ।

ਰਾਸ਼ਟਰਪਤੀ ਟਰੰਪ ਨੇ ਇੱਕ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਉਨ੍ਹਾਂ ਨਾਲ ਮਿਲਣ ਲਈ ਸਮਾਂ ਮੰਗਿਆ ਸੀ। ਅਮਰੀਕੀ ਰਾਸ਼ਟਰਪਤੀ ਨੇ ਰੱਖਿਆ ਸਹਿਯੋਗ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਭਾਰਤ ਕਈ ਸਾਲਾਂ ਤੋਂ ਅਪਾਚੇ ਹੈਲੀਕਾਪਟਰਾਂ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਨੇ ਕਿਹਾ, “ਭਾਰਤ ਨੇ 68 ਅਪਾਚੇ ਹੈਲੀਕਾਪਟਰਾਂ ਦੇ ਆਰਡਰ ਦਿੱਤੇ ਹਨ।”

ਰਾਸ਼ਟਰਪਤੀ ਟਰੰਪ ਦੇ ਇਸ ਬਿਆਨ ਤੋਂ ਪਹਿਲਾਂ ਉਨ੍ਹਾਂ ਦਾ ਇਕ ਬਿਆਨ ਸਾਹਮਣੇ ਆਇਆ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ, “ਪ੍ਰਧਾਨ ਮੰਤਰੀ ਮੋਦੀ ਬਹੁਤ ਚੰਗੇ ਇਨਸਾਨ ਹਨ। ਉਨ੍ਹਾਂ ਨੂੰ ਪਤਾ ਹੈ ਕਿ ਮੈਂ ਖੁਸ਼ ਨਹੀਂ ਹਾਂ। ਮੈਨੂੰ ਖੁਸ਼ ਕਰਨਾ ਜ਼ਰੂਰੀ ਸੀ।“ ਉਨ੍ਹਾਂ ਕਿਹਾ ਸੀ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਹੁੰਦਾ ਹੈ, ਪਰ ਜੇ ਅਮਰੀਕਾ ਚਾਹੇ ਤਾਂ ਭਾਰਤ ‘ਤੇ ਬਹੁਤ ਤੇਜ਼ੀ ਨਾਲ ਟੈਰਿਫ ਵਧਾਏ ਜਾ ਸਕਦੇ ਹਨ।

ਪਿਛਲੇ ਸਾਲ ਟਰੰਪ ਨੇ ਟੈਰਿਫਾਂ ਨੂੰ ਲੈ ਕੇ ਭਾਰਤ ਦੇ ਖ਼ਿਲਾਫ਼ ਕਾਫ਼ੀ ਸਖਤ ਰੁਖ ਅਪਣਾਇਆ ਸੀ। ਉਨ੍ਹਾਂ ਨੇ ਭਾਰਤ ‘ਤੇ 25 ਫ਼ੀਸਦੀ ਰੇਸੀਪਰੋਕਲ ਟੈਰਿਫ ਲਗਾਇਆ ਸੀ। ਇਸ ਤੋਂ ਇਲਾਵਾ, ਰੂਸੀ ਤੇਲ ਖਰੀਦਣ ਨੂੰ ਲੈ ਕੇ 25 ਫ਼ੀਸਦੀ ਵਾਧੂ ਪੈਨਲਟੀ ਟੈਰਿਫ ਵੀ ਲਗਾਇਆ ਗਿਆ ਸੀ। ਇਸ ਤਰ੍ਹਾਂ ਕੁਝ ਸ਼੍ਰੇਣੀਆਂ ਵਿੱਚ ਕੁੱਲ ਟੈਰਿਫ 50 ਫ਼ੀਸਦੀ ਤੱਕ ਪਹੁੰਚ ਗਿਆ। ਇਸ ਫ਼ੈਸਲੇ ਤੋਂ ਬਾਅਦ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਵਿੱਚ ਕਾਫ਼ੀ ਤਣਾਅ ਦੇਖਣ ਨੂੰ ਮਿਲਿਆ ਸੀ। ਭਾਰਤ ਨੇ ਉਸ ਸਮੇਂ ਸਾਫ਼ ਕੀਤਾ ਸੀ ਕਿ ਉਹ ਆਪਣੇ ਰਾਸ਼ਟਰੀ ਹਿਤਾਂ ਅਤੇ ਊਰਜਾ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਕਰਦਾ ਹੈ।

Comments

Leave A Comment

Required fields are marked (*).

Related

Talk to us?