••
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਨਿਗਰਾਨ ਕਮੇਟੀ ਬਣਾਈ ਗਈ ਸੀ। ਜਿਸ ਦਾ ਕੰਮ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਇਵ ਤੇ ਨਜ਼ਰ ਰੱਖਣਾ ਸੀ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੇ ਪੱਤਰ ਵਿੱਚ ਆਪਣੇ ਅਸਤੀਫੇ ਦੇ ਕਾਰਨਾਂ ਨੂੰ ਸਪੱਸ਼ਟ ਕੀਤਾ ਹੈ।