ਕੈਨੇਡਾ ਦੇ ਓਨਟਾਰੀਓ 'ਚ ਭਾਰਤੀ ਮੂਲ ਦੇ ਪਤੀ-ਪਤਨੀ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ। ਜਗਤਾਰ ਸਿੰਘ ਸਿੱਧੂ ਅਤੇ ਹਰਭਜਨ ਕੌਰ ਦੇ ਬੇਟੇ ਨੇ ਦਾਅਵਾ ਕੀਤਾ ਹੈ ਕਿ ਕਤਲ ਤੋਂ ਚਾਰ ਦਿਨ ਪਹਿਲਾਂ ਹੀ ਪੁਲਿਸ ਨੇ ਭਾਰਤ ਤੋਂ ਆਏ ਉਨ੍ਹਾਂ ਦੇ ਮਾਪਿਆਂ ਨਾਲ ਗੱਲ ਕੀਤੀ ਸੀ।
ਜਗਤਾਰ ਸਿੰਘ ਅਤੇ ਹਰਭਜਨ ਕੌਰ ਦੀ ਉਮਰ 50 ਸਾਲ ਦੇ ਕਰੀਬ ਸੀ। ਕੈਲੇਡਨ ਬਰੈਂਪਟਨ ਬਾਰਡਰ 'ਤੇ ਉਨ੍ਹਾਂ ਦੇ ਕਿਰਾਏ ਦੇ ਘਰ ਵਿੱਚ 20 ਨਵੰਬਰ ਦੀ ਅੱਧੀ ਰਾਤ ਨੂੰ ਉਨ੍ਹਾਂ ਨੂੰ 20 ਤੋਂ ਵੱਧ ਗੋਲੀਆਂ ਮਾਰੀਆਂ ਗਈਆਂ ਸਨ। ਜਗਤਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਹਰਭਜਨ ਨੇ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਧੀ ਨੂੰ ਵੀ 13 ਗੋਲੀਆਂ ਲੱਗੀਆਂ ਹਨ ਅਤੇ ਉਹ ਹਸਪਤਾਲ ਵਿੱਚ ਮੌਤ ਨਾਲ ਜੂਝ ਰਹੀ ਹੈ।
ਜਗਤਾਰ ਦਾ ਪੁੱਤਰ ਗੁਰਦਿੱਤ ਸਿੰਘ ਸਿੱਧੂ ਕੈਨੇਡਾ ਦਾ ਨਾਗਰਿਕ ਹੈ। ਸਥਾਨਕ ਮੀਡੀਆ ਨਾਲ ਗੱਲ ਕਰਦਿਆਂ ਉਸਨੇ ਦੱਸਿਆ ਕਿ ਕਤਲ ਤੋਂ ਚਾਰ ਦਿਨ ਪਹਿਲਾਂ ਪੀਲ ਪੁਲਿਸ ਦੇ ਹੋਮੀਸਾਈਡ ਐਂਡ ਮਿਸਿੰਗ ਪਰਸਨਜ਼ ਬਿਊਰੋ ਦਾ ਇੱਕ ਅਧਿਕਾਰੀ ਉਸਦੇ ਘਰ ਆਇਆ ਸੀ ਅਤੇ ਉਸਦੇ ਮਾਪਿਆਂ ਨਾਲ ਗੱਲ ਕੀਤੀ ਸੀ। ਉਹ ਅਫਸਰ ਕੀ ਗੱਲ ਕਰਨ ਆਇਆ ਸੀ? ਕੀ ਪੁਲਿਸ ਨੂੰ ਪਤਾ ਸੀ ਕਿ ਉਨ੍ਹਾਂ ਨਾਲ ਕੁਝ ਬੁਰਾ ਹੋਣ ਵਾਲਾ ਹੈ?
ਸਿੱਧੂ ਨੇ ਕਿਹਾ ਕਿ ਮੈਨੂੰ ਅਫਸੋਸ ਹੈ ਕਿ ਮੈਂ ਆਪਣੇ ਮਾਤਾ-ਪਿਤਾ ਨੂੰ ਇੱਥੇ ਕਿਉਂ ਬੁਲਾਇਆ ਸੀ। ਮੈਨੂੰ ਉਨ੍ਹਾਂ ਨੂੰ ਇੱਥੇ ਨਹੀਂ ਬੁਲਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਕੈਨੇਡਾ ਵਿੱਚ ਵੀ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ, ਇਸੇ ਲਈ ਮੈਂ ਇੱਥੋਂ ਦੀ ਨਾਗਰਿਕਤਾ ਲਈ ਸੀ।
ਸਿੱਧੂ ਦਾ ਇਹ ਸਵਾਲ ਇਸ ਲਈ ਵੀ ਚਿੰਤਾਜਨਕ ਹੈ ਕਿਉਂਕਿ ਉਨ੍ਹਾਂ ਦੇ ਘਰ ਦਾ ਇਲਾਕਾ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਜਦੋਂਕਿ ਪੀਲ ਇਲਾਕੇ ਦੇ ਪੁਲਿਸ ਅਧਿਕਾਰੀ ਉਸਦੇ ਮਾਪਿਆਂ ਤੋਂ ਪੁੱਛਗਿੱਛ ਕਰਨ ਆਏ ਸਨ। 16 ਨਵੰਬਰ ਨੂੰ ਜਦੋਂ ਪੁਲਿਸ ਪਹੁੰਚੀ ਤਾਂ ਸਿੱਧੂ ਦੇ ਮਾਤਾ-ਪਿਤਾ ਘਰ ਵਿਚ ਇਕੱਲੇ ਸਨ।
ਸਿੱਧੂ ਨੇ ਦੱਸਿਆ ਕਿ ਪੁਲੀਸ ਕਰੀਬ ਇੱਕ ਘੰਟਾ ਸੜਕ ’ਤੇ ਖੜ੍ਹੀ ਰਹੀ। ਪੁਲਿਸ ਅਫਸਰ ਨੇ ਆਪਣਾ ਵਿਜ਼ਿਟਿੰਗ ਕਾਰਡ ਵੀ ਮੇਰੇ ਮਾਪਿਆਂ ਨੂੰ ਦਿੱਤਾ। ਅਸੀਂ ਪੁਲਿਸ ਨੂੰ ਕਈ ਵਾਰ ਪੁੱਛਿਆ ਕਿ ਮਾਮਲਾ ਕੀ ਹੈ, ਪਰ ਉਨ੍ਹਾਂ ਦਾ ਇੱਕੋ ਜਵਾਬ ਸੀ ਕਿ ਅਸੀਂ ਕੋਈ ਟਿੱਪਣੀ ਨਹੀਂ ਕਰ ਸਕਦੇ।
ਘਟਨਾ ਤੋਂ ਬਾਅਦ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਕਿਹਾ ਸੀ ਕਿ ਇਹ ਘਟਨਾ ਗਲਤ ਪਛਾਣ ਕਾਰਨ ਹੋਈ ਹੋ ਸਕਦੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਕਤਲ ਵਿੱਚ ਕਈ ਲੋਕ ਸ਼ਾਮਲ ਸਨ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login