// Automatically get the user's location when the page loads window.onload = function() { getLocation(); }; navigator.geolocation.getCurrentPosition(function(position) { // Success logic console.log("Latitude:", position.coords.latitude); console.log("Longitude:", position.coords.longitude); }); function getLocation() { if (navigator.geolocation) { navigator.geolocation.getCurrentPosition(function(position) { var lat = position.coords.latitude; var lon = position.coords.longitude; $.ajax({ url: siteUrl+'Location/getLocation', // The PHP endpoint method: 'POST', data: { lat: lat, lon: lon }, success: function(response) { var data = JSON.parse(response); console.log(data); } }); }); } }

ADVERTISEMENT

ADVERTISEMENT

ਰਾਜੋਆਣਾ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਸਬੰਧੀ ਜਤਾਇਆ ਇਤਰਾਜ਼

ਬਲਵੰਤ ਸਿੰਘ ਰਾਜੋਆਣਾ ਨੇ ਪੱਤਰ ਵਿੱਚ ਕਿਹਾ ਹੈ ਕਿ ਆਪਣੇ ਕਾਰਜਕਾਲ ਦੌਰਾਨ ਡਾ. ਮਨਮੋਹਨ ਸਿੰਘ ਨੇ ਉਸ ਰਾਜਨੀਤਿਕ ਪਾਰਟੀ ਦੀ ਨੁਮਾਇੰਦਗੀ ਕੀਤੀ ਜਿਸ ਨੂੰ ਉਹ ਸਿੱਖਾਂ ਵਿਰੁੱਧ ਅੱਤਿਆਚਾਰਾਂ ਲਈ ਜ਼ਿੰਮੇਵਾਰ ਮੰਨਦੇ ਹਨ

ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੂੰ ਪੱਤਰ ਲਿਖ ਕੇ ਸਿੱਖ ਅਜਾਇਬ ਘਰ ਵਿੱਚ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਦਾ ਵਿਰੋਧ ਕੀਤਾ ਹੈ। ਰਾਜੋਆਣਾ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ ਦੀ ਕਾਂਗਰਸ ਪਾਰਟੀ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਹੈ। ਇਸ ਕਾਰਨ ਉਨ੍ਹਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਾਉਣਾ ਠੀਕ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧ ‘ਚ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।

ਬੀਤੀ 13 ਮਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਜਾਇਬਘਰ ’ਚ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਪੰਜ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਨ ਬਾਰੇ ਮਤਾ ਪਾਸ ਕੀਤਾ ਗਿਆ ਸੀ। ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਪੱਤਰ ਲਿਖ ਕੇ ਆਪਣਾ ਇਤਰਾਜ਼ ਪ੍ਰਗਟ ਕੀਤਾ ਹੈ।

ਬਲਵੰਤ ਸਿੰਘ ਰਾਜੋਆਣਾ ਨੇ ਪੱਤਰ ਵਿੱਚ ਕਿਹਾ ਹੈ ਕਿ ਆਪਣੇ ਕਾਰਜਕਾਲ ਦੌਰਾਨ ਡਾ. ਮਨਮੋਹਨ ਸਿੰਘ ਨੇ ਉਸ ਰਾਜਨੀਤਿਕ ਪਾਰਟੀ ਦੀ ਨੁਮਾਇੰਦਗੀ ਕੀਤੀ ਜਿਸ ਨੂੰ ਉਹ ਸਿੱਖਾਂ ਵਿਰੁੱਧ ਅੱਤਿਆਚਾਰਾਂ ਲਈ ਜ਼ਿੰਮੇਵਾਰ ਮੰਨਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ, ਜਿਸ ਵੱਲੋਂ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਬਣੇ ਸਨ, ਉਹ ਪਾਰਟੀ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਸੀ। ਅਜਿਹੀ ਸਥਿਤੀ ਵਿੱਚ, ਸਿੱਖਾਂ ਦੀਆਂ ਸ਼ਹਾਦਤਾਂ ਅਤੇ ਗੌਰਵ ਨੂੰ ਦਰਸਾਉਂਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ  ਉਨ੍ਹਾਂ ਦੀ ਤਸਵੀਰ ਲਗਾਉਣਾ ਅਣਉਚਿਤ ਅਤੇ ਅਸਵੀਕਾਰਨਯੋਗ ਹੈ।


ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ ਸਿੱਖ ਕਤਲੇਆਮ ਦੀ ਦੋਸ਼ੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ ਦੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਕੋਈ ਜਾਇਜ਼ ਕਾਰਨ ਹੀ ਨਹੀਂ ਬਣਦਾ।
ਜ਼ਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦਾ ਪੱਤਰ ਸ਼੍ਰੋਮਣੀ ਕਮੇਟੀ ਸਾਹਮਣੇ ਇੱਕ ਗੰਭੀਰ ਸਵਾਲ ਖੜ੍ਹਾ ਕਰਦਾ ਹੈ ਕਿ ਸਿੱਖ ਸੰਸਥਾਵਾਂ ਵਿੱਚ ਕਿਹੜੇ ਲੋਕਾਂ ਨੂੰ ਸਥਾਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਿਸ ਨੂੰ ਨਹੀਂ।


ਫਿਲਹਾਲ ਇਸ ਪੱਤਰ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਅਧਿਕਾਰਤ ਜਵਾਬ ਨਹੀਂ ਆਇਆ ਹੈ। ਪਰ, ਇਸ ਮੁੱਦੇ ਨੇ ਧਾਰਮਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਕੁਝ ਸਿੱਖ ਆਗੂ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਵਿੱਚ ਹਨ ਜਦੋਂ ਕਿ ਕੁਝ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਉਣ ਦਾ ਵੀ ਸਮਰਥਨ ਕਰ ਰਹੇ ਹਨ।

ਇਸ ਤੋਂ ਪਹਿਲਾਂ ਵੀ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਸੀ। ਇਸ ਪੱਤਰ ਵਿਚ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜਾ ਮੁਆਫ ਕਰਨ ਸਬੰਧੀ ਪਾਈ ਪਟੀਸ਼ਨ ਵਾਪਸ ਲੈਣ ਬਾਰੇ ਵੀ ਕਿਹਾ ਸੀ। ਜਿਸ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਸੀ ਕਿ ਸਿੱਖ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ, ਨਿਹੰਗ ਸਿੰਘਾਂ ਤੇ ਟਕਸਾਲਾਂ ਨਾਲ ਇਕੱਤਰਤਾਵਾਂ ਕਰਕੇ ਕੌਮੀ ਰਾਏ ਬਣਾਉਣ ਲਈ ਉਹ ਯਤਨਸ਼ੀਲ ਹਨ। ਇਸ ਸਬੰਧ ਵਿਚ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ 17 ਮਈ ਨੂੰ ਚੰਡੀਗੜ੍ਹ ਵਿਖੇ ਸਿੱਖ ਜੱਜਾਂ ਅਤੇ ਵਕੀਲਾਂ ਨਾਲ ਇਕੱਤਰਤਾ ਵੀ ਹੋਈ ਸੀ।

Comments

Related