ADVERTISEMENTs

ਡਾ. ਮਨਮੋਹਨ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ’ਤੇ ਮੁੜ ਵਿਚਾਰ ਕਰੇਗੀ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ / Courtesy Photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਫਿਲਹਾਲ ਮੁਲਤਵੀ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵੱਲੋਂ ਇਤਰਾਜ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਸਿੱਖਾਂ ਅੰਦਰ ਆਮ ਰਾਏ ਬਣਨੀ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤ੍ਰਿੰਗ ਕਮੇਟੀ ਵਿਚ ਮੁੜ ਵਿਚਾਰ ਕੀਤਾ ਜਾਵੇਗਾ।

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video