ADVERTISEMENTs

ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੋ ਦਿਨ ਦੇ ਪੜਾਅ ਮਗਰੋਂ ਔਰੰਗਾਬਾਦ ਲਈ ਰਵਾਨਾ

ਇਹ ਨਗਰ ਕੀਰਤਨ ਪੰਜਾਂ ਤਖ਼ਤਾਂ ਦੀ ਯਾਤਰਾ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਸੰਪੂਰਨ ਹੋਵੇਗਾ

ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੋ ਦਿਨ ਦੇ ਪੜਾਅ ਮਗਰੋਂ ਔਰੰਗਾਬਾਦ ਲਈ ਰਵਾਨਾ / ਐਮ ਕੌਰ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਸਾਹਿਬ ਵਿਖੇ ਦੋ ਦਿਨਾਂ ਪੜਾਅ ਮਗਰੋਂ ਰਵਾਨਾ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ।

 ਤਖ਼ਤ ਸਾਹਿਬ ਤੋਂ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਔਰੰਗਾਬਾਦ ਲਈ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਅਲੌਕਿਕ ਦ੍ਰਿਸ਼ ਸਿਰਜ ਰਹੀ ਸੀ ਅਤੇ ਸਮੁੱਚਾ ਸ਼ਹਿਰ ਖ਼ਾਲਸਾਈ ਰੰਗਤ ਵਿਚ ਰੰਗਿਆ ਹੋਇਆ ਸੀ। 

ਬੀਤੀ ਰਾਤ ਤਖ਼ਤ ਸ੍ਰੀ ਹਜੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ’ਚ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਤਖ਼ਤ ਸਾਹਿਬ ਦੀ ਪ੍ਰੰਪਰਾ ਅਤੇ ਪੁਰਾਤਨ ਰਵਾਇਤ ਅਨੁਸਾਰ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਲੰਗਰ ਸਾਹਿਬ ਵਿਖੇ ਵੀ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸੰਗਤ ਦਾ ਸਤਿਕਾਰ ਕੀਤਾ ਗਿਆ।
 

ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੋ ਦਿਨ ਦੇ ਪੜਾਅ ਮਗਰੋਂ ਔਰੰਗਾਬਾਦ ਲਈ ਰਵਾਨਾ / ਐਮ ਕੌਰ

ਬੁਲਾਰਿਆਂ ਨੇ ਸਮਾਗਮ ਦੌਰਾਨ ਕਿਹਾ ਕਿ ਤਖ਼ਤ ਸਾਹਿਬਾਨ ਦਾ ਸਿੱਖ ਦੇ ਜੀਵਨ ਵਿਚ ਵੱਡਾ ਮਹੱਤਵ ਹੈ ਅਤੇ ਤਖ਼ਤਾਂ ਦੀ ਰਹਿਨੁਮਾਈ ਹੇਠ ਹੀ ਕੌਮ ਦੀ ਸ਼ਕਤੀ ਪ੍ਰਬਲ ਹੁੰਦੀ ਹੈ। ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸਾਹਿਬ ’ਤੇ ਸਮਾਗਮ ਕਰਕੇ ਨਗਰ ਕੀਰਤਨ ਦੀ ਰਵਾਨਗੀ ਨੇ ਸੰਗਤਾਂ ਵਿਚ ਹੋਰ ਉਤਸ਼ਾਹ ਭਰੇਗੀ। ਇਹ ਇਤਿਹਾਸਕ ਨਗਰ ਕੀਰਤਨ ਇਸ ਲਈ ਹੋਰ ਵੀ ਮਹੱਤਵ ਵਾਲਾ ਹੈ, ਕਿਉਂਕਿ ਇਹ ਪੰਜਾਂ ਤਖ਼ਤਾਂ ਦੀ ਯਾਤਰਾ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਸੰਪੂਰਨ ਹੋਵੇਗਾ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video