ADVERTISEMENTs

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਛੱਤੀਸਗੜ੍ਹ ਲਈ ਰਵਾਨਾ

ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ

ਸ਼ਹੀਦੀ ਨਗਰ ਕੀਰਤਨ ਮੰਡਲਾਂ ਮੱਧ ਪ੍ਰਦੇਸ਼ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ / Courtesy Photo

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਇਸ ਮੌਕੇ ਮੈਂਬਰ ਪਾਰਲੀਮੈਂਟ ਫੱਗਨ ਸਿੰਘ ਕੁਲੱਸਤੇ ਤੇ ਸ੍ਰੀ ਪ੍ਰਫੁੱਲ ਮਿਸ਼ਰਾ ਕੁਲੈਕਟਰ ਵੱਲੋਂ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਨਗਰ ਕੀਰਤਨ ਪ੍ਰਤੀ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video