ADVERTISEMENT

ADVERTISEMENT

ਅਮਰੀਕਾ ਦੇ ਰਹਿ ਚੁਕੇ ਰਾਜਦੂਤ ਤਰਨਜੀਤ ਸਿੰਘ ਸਿੰਧੂ ਨੂੰ ਕੀਤਾ ਗਿਆ ਦਿੱਲੀ ਦੇ ਉਪ ਰਾਜਪਾਲ ਨਿਯੁਕਤ

ਤਰਨਜੀਤ ਸਿੰਘ ਸੰਧੂ ਦਾ ਜਨਮ ਅੰਮ੍ਰਿਤਸਰ ਦੇ ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀ

ਅਮਰੀਕਾ ਦੇ ਰਹਿ ਚੁਕੇ ਰਾਜਦੂਤ ਤਰਨਜੀਤ ਸਿੰਘ ਸਿੰਧੂ ਨੂੰ ਕੀਤਾ ਗਿਆ ਦਿੱਲੀ ਦੇ ਉਪ ਰਾਜਪਾਲ ਨਿਯੁਕਤ / (NASA/Bill Ingalls)

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਸੱਤ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਜਪਾਲਾਂ ਅਤੇ ਲੈਫਟੀਨੈਂਟ ਗਵਰਨਰ ਨਿਯੁਕਤ ਕੀਤੇ, ਜਿਸ ਵਿੱਚ ਅੰਮ੍ਰਿਤਸਰ ਨਿਵਾਸੀ ਅਤੇ ਅਮਰੀਕਾ ਦੇ ਰਹਿ ਚੁਕੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ। ਉਹ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਹੁਣ ਲੱਦਾਖ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ। ਸੰਧੂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਰਹਿ ਚੁੱਕੇ ਹਨ।

ਤਰਨਜੀਤ ਸਿੰਘ ਸੰਧੂ ਦਾ ਜਨਮ ਇੱਕ ਪ੍ਰਮੁੱਖ ਸਿੱਖ ਪਰਿਵਾਰ ਵਿੱਚ ਹੋਇਆ ਸੀ, ਅਤੇ ਉਨ੍ਹਾਂ ਦੇ ਦਾਦਾ, ਤੇਜਾ ਸਿੰਘ ਸਮੁੰਦਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹਨਾਂ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਸੰਧੂ ਨੇ ਦਿੱਲੀ ਦੇ ਸੇਂਟ ਸਟੀਫਨ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਬਾਅਦ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਤੋਂ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ।

ਤਰਨਜੀਤ ਸੰਧੂ ਦਾ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ ਸਫ਼ਰ...

ਤਰਨਜੀਤ ਸਿੰਘ ਸੰਧੂ ਦਾ ਜਨਮ ਅੰਮ੍ਰਿਤਸਰ ਦੇ ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਦਾਦਾ ਜੀ, ਤੇਜਾ ਸਿੰਘ ਸਮੁੰਦਰੀ, ਗੁਰਦੁਆਰਾ ਸੁਧਾਰ ਲਹਿਰ ਦੇ ਇੱਕ ਪ੍ਰਮੁੱਖ ਨੇਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸ਼ੁਰੂਆਤੀ ਆਗੂਆਂ ਵਿੱਚੋਂ ਇੱਕ ਸਨ। ਤੇਜਾ ਸਿੰਘ ਸਮੁੰਦਰੀ ਹਾਲ ਦਾ ਨਾਮ ਵੀ ਉਨ੍ਹਾਂ ਦੇ ਨਾਮ 'ਤੇ ਰੱਖਿਆ ਗਿਆ ਹੈ। 

ਤਰਨਜੀਤ ਸਿੰਘ ਸੰਧੂ ਦੇ ਪਿਤਾ ਪ੍ਰੋਫੈਸਰ ਬਿਸ਼ਨ ਸਿੰਘ ਸਮੁੰਦਰੀ ਇਤਿਹਾਸਕ ਖਾਲਸਾ ਕਾਲਜ, ਅੰਮ੍ਰਿਤਸਰ ਦੇ ਪ੍ਰਿੰਸੀਪਲ ਸਨ ਅਤੇ ਬਾਅਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਬਣੇ। ਉਹਨਾਂ ਦੀ ਮਾਂ, ਡਾ. ਜਗਜੀਤ ਕੌਰ ਸੰਧੂ ਨੇ ਅਮਰੀਕਾ ਤੋਂ ਆਪਣੀ ਪੀਐਚਡੀ ਕੀਤੀ ਅਤੇ ਸਰਕਾਰੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀ ਪ੍ਰਿੰਸੀਪਲ ਵਜੋਂ ਸੇਵਾ ਨਿਭਾਉਣ ਲਈ ਭਾਰਤ ਵਾਪਸ ਆਈ।

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਵੱਕਾਰੀ ਸੇਂਟ ਸਟੀਫਨ ਤੋਂ ਗ੍ਰੈਜੂਏਸ਼ਨ ਕੀਤੀ। ਫਿਰ ਉਹਨਾਂ ਨੇ ਜੇਐਨਯੂ ਤੋਂ ਅੰਤਰਰਾਸ਼ਟਰੀ ਅਧਿਐਨ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ। ਆਪਣੀ ਪੜ੍ਹਾਈ ਦੌਰਾਨ, ਅੰਤਰਰਾਸ਼ਟਰੀ ਸਬੰਧਾਂ ਅਤੇ ਕੂਟਨੀਤੀ ਵਿੱਚ ਉਹਨਾਂ ਦੀ ਦਿਲਚਸਪੀ ਵਧ ਗਈ।

ਉਹ 1988 ਵਿੱਚ ਭਾਰਤੀ ਵਿਦੇਸ਼ ਸੇਵਾ (IFS) ਵਿੱਚ ਸ਼ਾਮਲ ਹੋਏ ਅਤੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੱਕ ਭਾਰਤ ਦੀ ਕੂਟਨੀਤੀ ਵਿੱਚ ਮੁੱਖ ਭੂਮਿਕਾ ਨਿਭਾਈ। ਸੰਧੂ ਨੇ ਆਪਣੇ ਕੂਟਨੀਤਕ ਕਰੀਅਰ ਦੀ ਸ਼ੁਰੂਆਤ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਖੋਲ੍ਹ ਕੇ ਅਤੇ ਇਸਦੇ ਰਾਜਨੀਤਿਕ ਅਤੇ ਪ੍ਰਸ਼ਾਸਕੀ ਵਿੰਗ ਦੀ ਅਗਵਾਈ ਕਰਕੇ ਕੀਤੀ। ਸੰਧੂ ਦਾ ਵਿਆਹ ਇਟਲੀ ਅਤੇ ਨੀਦਰਲੈਂਡਜ਼ ਵਿੱਚ ਸੇਵਾਮੁਕਤ ਭਾਰਤੀ ਰਾਜਦੂਤ ਰੀਨਤ ਸੰਧੂ ਨਾਲ ਹੋਇਆ ਸੀ। ਉਹਨਾਂ ਦੇ ਦੋ ਬੱਚੇ ਹਨ, ਇੱਕ ਪੁੱਤਰ ਅਤੇ ਇੱਕ ਧੀ ।

ਉਹਨਾਂ ਨੇ ਵਾਸ਼ਿੰਗਟਨ ਡੀਸੀ ਵਿੱਚ ਪਹਿਲੇ ਸਕੱਤਰ, ਫਰੈਂਕਫਰਟ ਵਿੱਚ ਕੌਂਸਲ ਜਨਰਲ, ਵਾਸ਼ਿੰਗਟਨ ਵਿੱਚ ਡਿਪਟੀ ਚੀਫ਼ ਕੌਂਸਲਰ ਅਫਸਰ ਅਤੇ ਵਿਦੇਸ਼ ਮੰਤਰਾਲੇ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾਈ। ਉਨ੍ਹਾਂ ਨੇ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਵੀ ਸੇਵਾ ਨਿਭਾਈ।
ਤਿੰਨ ਦਹਾਕਿਆਂ ਤੋਂ ਵੱਧ ਦੇ ਕੂਟਨੀਤਕ ਤਜਰਬੇ ਦੇ ਨਾਲ, ਉਨ੍ਹਾਂ ਨੂੰ ਭਾਰਤ ਦੀ ਵਿਦੇਸ਼ ਨੀਤੀ ਵਿੱਚ ਮਹੱਤਵਪੂਰਨ ਹਸਤੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 

2020 ਵਿੱਚ ਜਦੋਂ ਉਨ੍ਹਾਂ ਨੂੰ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਨਿਯੁਕਤ ਕੀਤੇ ਗਏ ਤਾਂ ਉਨ੍ਹਾਂ ਨੂੰ ਹੋਰ ਵੀ ਮਾਨਤਾ ਮਿਲੀ। ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਹੋਣ ਦੇ ਨਾਤੇ, ਉਨ੍ਹਾਂ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਮੁੱਖ ਭੂਮਿਕਾ ਨਿਭਾਈ।

ਇਸ ਸਮੇਂ ਦੌਰਾਨ, ਰੱਖਿਆ, ਵਪਾਰ ਅਤੇ ਰਣਨੀਤਕ ਭਾਈਵਾਲੀ 'ਤੇ ਕਈ ਮਹੱਤਵਪੂਰਨ ਸਮਝੌਤੇ ਸਹੀਬੰਦ ਕੀਤੇ ਗਏ।

Comments

Related