ADVERTISEMENT

ADVERTISEMENT

ਅੱਤਵਾਦ ਅਤੇ ਸ਼ਾਂਤੀ-ਖੁਸ਼ਹਾਲੀ ਨਾਲ-ਨਾਲ ਨਹੀਂ ਚੱਲ ਸਕਦੇ: ਰਾਜਨਾਥ ਸਿੰਘ

ਉਨ੍ਹਾਂ ਕਿਹਾ ਕਿ ਕੁਝ ਦੇਸ਼ ਅੱਤਵਾਦੀਆਂ ਨੂੰ ਪਨਾਹ ਦੇਕੇ ਸਰਹੱਦ ਪਾਰ ਅੱਤਵਾਦ ਵਧਾਉਂਦੇ ਹਨ

ਚੀਨ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ / courtesy photo

ਚੀਨ ਦੇ ਕਿੰਗਦਾਓ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰੱਖਿਆ ਮੰਤਰੀਆਂ ਦੀ ਇਕ ਮੀਟਿੰਗ ਹੋਈ ਜਿਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਤਵਾਦ ਦੇ ਦੋਸ਼ੀਆਂ, ਵਿੱਤੀ ਪ੍ਰਬੰਧਕ ਅਤੇ ਸਹਾਇਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਸ ਨਾਲ ਨਜਿੱਠਣ ਲਈ “ਦੋਹਰਾ ਮਾਪਦੰਡ” ਨਾ ਅਪਣਾਇਆ ਜਾਵੇ।

ਸ਼ੰਘਾਈ ਸਹਿਯੋਗ ਸੰਘਠਨ ਦੀ ਇੱਕ ਮੀਟਿੰਗ ਵਿੱਚ ਆਪਣੇ ਸੰਬੋਧਨ ਦੌਰਾਨ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੁਝ ਦੇਸ਼ ਅੱਤਵਾਦੀਆਂ ਨੂੰ ਪਨਾਹ ਦੇ ਕੇ ਸਰਹੱਦ ਪਾਰ ਵਧ ਰਹੇ ਅੱਤਵਾਦ ਨੂੰ ਇੱਕ “ਨੀਤੀ ਸਾਧਨ” ਵਜੋਂ ਵਰਤ ਰਹੇ ਹਨ। 

ਦਸ ਦਈਏ ਕਿ ਸਿੰਘ ਐਸ.ਸੀ.ਓ. ਦੇ ਰੱਖਿਆ ਮੰਤਰੀਆਂ ਦੇ ਸੰਮੇਲਨ ਵਿੱਚ ਭਾਗ ਲੈਣ ਲਈ ਬੁੱਧਵਾਰ ਨੂੰ ਚੀਨ ਦੇ ਬੰਦਰਗਾਹ ਸ਼ਹਿਰ ਕਿੰਗਦਾਓ ਪਹੁੰਚੇ ਸਨ। ਜਿਥੇ ਉਨ੍ਹਾਂ ਕਿਹਾ, “ਸਾਡੇ ਖੇਤਰ ਵਿੱਚ ਸਭ ਤੋਂ ਵੱਡੀਆਂ ਚੁਣੌਤੀਆਂ ਸ਼ਾਂਤੀ, ਸੁਰੱਖਿਆ ਅਤੇ ਭਰੋਸੇ ਦੀ ਘਾਟ ਨਾਲ ਜੁੜੀਆਂ ਹੋਈਆਂ ਹਨ।”

ਸਿੰਘ ਨੇ ਕਿਹਾ, "ਇਨ੍ਹਾਂ ਸਮੱਸਿਆਵਾਂ ਦਾ ਮੂਲ ਕਾਰਨ ਵਧਦਾ ਕੱਟੜਵਾਦ, ਅੱਤਵਾਦ ਅਤੇ ਦਹਿਸ਼ਤਵਾਦ ਹੈ।" ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਾਂਤੀ ਅਤੇ ਖੁਸ਼ਹਾਲੀ ਅੱਤਵਾਦ ਨਾਲ ਇਕੱਠੇ ਨਹੀਂ ਚਲ ਸਕਦੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੋਂ ਇਲਾਵਾ ਕਿਸੇ ਹੋਰ ਹੱਥ ਵਿੱਚ ਜਾਂ ਅੱਤਵਾਦੀ ਗਰੁੱਪਾਂ ਕੋਲ ਵਿਨਾਸ਼ਕਾਰੀ ਹਥਿਆਰ ਹੋਣਗੇ, ਤਾਂ ਵੀ ਸੰਸਾਰ ਵਿੱਚ ਸ਼ਾਂਤੀ ਨਹੀਂ ਬਣੀ ਰਹਿ ਸਕਦੀ।

ਰੱਖਿਆ ਮੰਤਰੀ ਨੇ ਕਿਹਾ, “ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਫੈਸਲੇਕੁਨ ਕਾਰਵਾਈ ਦੀ ਲੋੜ ਹੈ ਅਤੇ ਸਾਨੂੰ ਆਪਣੀ ਸਾਂਝੀ ਸੁਰੱਖਿਆ ਲਈ ਇਨ੍ਹਾਂ ਬੁਰਾਈਆਂ ਖ਼ਿਲਾਫ਼ ਇਕੱਠੇ ਹੋ ਕੇ ਲੜਣਾ ਹੋਵੇਗਾ।”

ਰੱਖਿਆ ਮੰਤਰੀ ਨੇ ਕਿਹਾ ਕਿ ਜਿਹੜੇ ਦੇਸ਼ ਆਪਣੇ ਸੁਆਰਥੀ ਮਕਸਦਾਂ ਲਈ ਅੱਤਵਾਦ ਨੂੰ ਪਾਲਦੇ ਅਤੇ ਵਰਤਦੇ ਹਨ, ਉਨ੍ਹਾਂ ਨੂੰ ਇਸਦੇ ਨਤੀਜੇ ਭੁਗਤਣੇ ਪੈਣਗੇ। ਸਿੰਘ ਨੇ ਕਿਹਾ ਕਿ ਐਸ.ਸੀ.ਓ. ਨੂੰ ਇਸ ਖ਼ਤਰੇ ਨਾਲ ਨਜਿੱਠਣ ਵਿੱਚ ਦੋਹਰੇ ਮਾਪਦੰਡ ਅਪਣਾਉਣ ਵਾਲੇ ਦੇਸ਼ਾਂ ਦੀ ਆਲੋਚਨਾ ਕਰਨ ਤੋਂ ਝਿਜਕਣਾ ਨਹੀਂ ਚਾਹੀਦਾ। 

ਸਿੰਘ ਨੇ ਇਹ ਵੀ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦਾ ਤਰੀਕਾ ਭਾਰਤ ਵਿੱਚ ਲਸ਼ਕਰ-ਏ-ਤੋਇਬਾ ਵੱਲੋਂ ਪਿਛਲੇ ਕੀਤੇ ਗਏ ਹਮਲਿਆਂ ਵਾਂਗ ਹੀ ਸੀ। ਉਨ੍ਹਾਂ ਕਿਹਾ ਕਿ ਭਾਰਤ ਦੀ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। 
ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਇੱਕ ਸਾਂਝੇ ਐਲਾਨਨਾਮੇ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਇਸ ਵਿੱਚ ਪਹਿਲਗਾਮ ਦਹਿਸ਼ਤੀ ਹਮਲੇ ਦਾ ਜ਼ਿਕਰ ਨਹੀਂ ਸੀ।

Comments

Related