ADVERTISEMENTs

ਕੈਨੇਡਾ 'ਚ ਭਾਰਤੀਆਂ ਨੂੰ ਜਬਰੀ ਵਸੂਲੀ ਦੀ ਕਾਲਾਂ ਮਿਲਣ ਤੋਂ ਕੇਂਦਰ ਸਰਕਾਰ ਚਿੰਤਤ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁੁਲਾਰੇ ਰਣਧੀਰ ਜੈਸਵਾਲ / x@MEAIndia

ਭਾਰਤ ਸਰਕਾਰ ਨੇ ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਜਬਰਦਸਤੀ ਵਸੂਲੀ ਲਈ ਕਾਲਾਂਮਿਲਣ ਦੀਆਂ ਘਟਨਾਵਾਂ ਤੇ ਚਿੰਤਾ ਜ਼ਾਹਰ ਕੀਤੀ ਹੈ। ਭਾਰਤ ਨੇ ਰੰਗਦਾਰੀ (ਜਬਰੀ ਵਸੂਲੀ) ਦੀਆਂ ਮੰਗਾਂ ਸਬੰਧੀ ਰਿਪੋਰਟਾਂ ਨੂੰ 'ਗੰਭੀਰ ਚਿੰਤਾ ਦਾ ਵਿਸ਼ਾ' ਕਰਾਰ ਦਿੱਤਾ ਹੈ।

ਨਵੀਂ ਦਿੱਲੀ 'ਚ ਜਦੋਂ ਮੀਡੀਆ ਨੇ ਅਜਿਹੀਆਂ ਖ਼ਬਰਾਂ 'ਤੇ ਅਧਾਰਿਤ ਸਵਾਲ ਪੁੱਛੇ ਤਾਂ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਜਵਾਬ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੈਸਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਅਜੇ ਤੱਥਾਂ ਦੀ ਜਾਣਕਾਰੀ ਨਹੀਂ ਹੈ। ਇਸ ਦੌਰਾਨ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਘੱਟ ਨਹੀਂ ਹੋਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਦੋਸ਼ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਖਟਾਸ ਵਧ ਗਈ ਹੈ।

ਦਰਅਸਲ, 18 ਜੂਨ ਨੂੰ ਖ਼ਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦਾ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਘਟਨਾ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤਸ਼ਮੂਲੀਅਤ ਬਾਰੇ ਉੱਥੋਂ ਦੇ ਸੰਸਦ ਵਿੱਚ ਗੱਲ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਸ਼ਮੂਲੀਅਤ ਦੇ ਠੋਸ ਸਬੂਤ ਹਨ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ ਪਰ ਉਦੋਂ ਤੋਂ ਹੀ ਦੋਹਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਦੇ ਘੇਰੇ 'ਚ ਆ ਗਏ।

ਨਵੀਂ ਦਿੱਲੀ ਨੇ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ 'ਬੇਹੂਦਾ' ਅਤੇ 'ਪ੍ਰੇਰਿਤ' ਦੱਸਦਿਆਂ ਰੱਦ ਕਰ ਦਿੱਤਾ ਸੀ ਅਤੇ ਕੈਨੇਡਾ 'ਤੇ ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਖ਼ਾਲਿਸਤਾਨੀ ਵੱਖਵਾਦੀਆਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ ਸੀ। ਭਾਰਤ ਇਸ ਗੱਲ 'ਤੇ ਜ਼ੋਰ ਦੇ ਰਿਹਾ ਹੈ ਕਿ ਕੈਨੇਡਾ ਨਾਲ ਉਸ ਦਾ ਮੁੱਖ ਮੁੱਦਾ ਉਸ ਦੇਸ਼ ਵਿਚ ਵੱਖਵਾਦੀਆਂ, ਅੱਤਵਾਦੀਆਂ ਅਤੇ ਭਾਰਤ ਵਿਰੋਧੀ ਤੱਤਾਂ ਨੂੰ ਦਿੱਤੀ ਜਾਣ ਵਾਲੀ ਥਾਂ ਹੈ।

ਕੁਝ ਸਮਾਂ ਪਹਿਲਾਂ ਵੀ ਕੈਨੇਡੀਅਨ ਪੀਐਮ ਨੇ ਇਨ੍ਹਾਂ ਔਖੇ ਹਾਲਾਤ ਵਿੱਚ ਭਾਰਤ ਦਾ ਰੁਖ ਨਰਮ ਕਰਨ ਦੀ ਗੱਲ ਕਹੀ ਸੀ ਪਰ ਭਾਰਤ ਨੇ ਇੱਕ ਵਾਰ ਸਪੱਸ਼ਟ ਕੀਤਾ ਸੀ ਕਿ ਉਸ ਦੇ ਸਟੈਂਡ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਮੁੱਖ ਮੁੱਦਾ ਉਹੀ ਹੈ ਜਿਸ ਨੂੰ ਲਗਾਤਾਰ ਉਭਾਰਿਆ ਗਿਆ ਹੈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video