ਅਮਰੀਕਾ ਦੇ ਉੱਘੇ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 10 ਕਰੋੜ ਦੀ ਮਦਦ ਦਾ ਐਲਾਨ
September 2025 3 views 2:20ਅਮਰੀਕਾ ਦੇ ਸਿੱਖ ਉਦਯੋਗਪਤੀ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 10 ਕਰੋੜ ਰੁਪਏ ਦੀ ਇਤਿਹਾਸਕ ਮਦਦ ਦਾ ਐਲਾਨ ਪੰਜਾਬ ਵਿੱਚ ਆਏ ਤਾਜ਼ਾ ਹੜ੍ਹਾਂ ਨੇ ਹਜ਼ਾਰਾਂ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ ਅਤੇ ਵੱਡੇ ਪੱਧਰ ’ਤੇ ਪੰਜਾਬ ਵਿੱਚ ਫਸਲਾਂ ਸਣੇ ਲੋਕਾਂ ਦਾ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਗੰਭੀਰ ਸਥਿਤੀ ਵਿੱਚ ਅਮਰੀਕਾ ਦੇ ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵੀ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 10 ਕਰੋੜ ਰੁਪਏ ਦੀ ਵੱਡੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।