CJP ਦਾ ਕੇਂਦਰ ਸਰਕਾਰ ’ਤੇ ਵੱਡਾ ਇਲਜ਼ਾਮ! ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਦੀਆਂ FIR ਵਾਪਸ ਲੈਣ ’ਚ ਦੇਰੀ |
August 2026 5 views 2:24ਕੌਕਰੋਚ ਜਨਤਾ ਪਾਰਟੀ (CJP) ਨੇ ਕੇਂਦਰ ਸਰਕਾਰ ’ਤੇ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ FIR ਵਾਪਸ ਲੈਣ ਵਿੱਚ ਦੇਰੀ ਕਰਨ ਦਾ ਦੋਸ਼ ਲਗਾਇਆ ਹੈ। CJP ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਸੁਪਰੀਮ ਕੋਰਟ ਦੇ ਬਾਹਰ ਕਿਹਾ ਕਿ ਜੰਤਰ-ਮੰਤਰ ’ਤੇ 20 ਜੁਲਾਈ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲਿਆਂ ਵਿੱਚ ਅਦਾਲਤ ਨੇ ਸਰਕਾਰ ਤੋਂ FIR ਦੀ ਸੂਚੀ ਮੰਗੀ ਹੈ। CJP ਨੇ ਮੰਗ ਕੀਤੀ ਹੈ ਕਿ ਸਰਕਾਰ ਉਹ ਸਾਰੇ ਕੇਸਾਂ ਦੀ ਸੂਚੀ ਅਦਾਲਤ ਵਿੱਚ ਪੇਸ਼ ਕਰੇ, ਜਿਨ੍ਹਾਂ ਨੂੰ ਰੱਦ ਕੀਤਾ ਜਾ ਸਕਦਾ ਹੈ। ਪਟੀਸ਼ਨਕਰਤਾਵਾਂ ਨੇ Article 142 ਤਹਿਤ ਦੇਸ਼ ਭਰ ਵਿੱਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ FIR ਰੱਦ ਕਰਨ ਦੀ ਮੰਗ ਵੀ ਕੀਤੀ ਹੈ।
ADVERTISEMENT
ADVERTISEMENT
E Paper
Video
.png)



