ਹਰੀਕੇ ਪੱਤਣ 'ਚ ਬਣੇਗੀ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ? MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਐਲਾਨ |
July 2026 25 views 0:57ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਆਪਣੇ MP LAD ਫੰਡ ਵਿੱਚੋਂ 1 ਕਰੋੜ ਰੁਪਏ ਦਿੱਤੇ ਜਾਣਗੇ। ਨਾਲ ਹੀ ਪੰਜਾਬ ਸਰਕਾਰ ਨੂੰ ਯਾਦਗਾਰ ਲਈ ਸਰਕਾਰੀ ਜ਼ਮੀਨ ਅਲਾਟ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਇਸ ਮਾਮਲੇ 'ਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖ਼ਾਲਸਾ ਦਾ ਵੀ ਬਿਆਨ ਸਾਹਮਣੇ ਆਇਆ ਹੈ।
ADVERTISEMENT
ADVERTISEMENT
E Paper
Video

.png)



