ਵਿਰੋਧੀਆਂ ‘ਤੇ ਵਰ੍ਹੇ CM ਭਗਵੰਤ ਮਾਨ, ਕਿਹਾ-ਗੈਂਗਸਟਰਾਂ ਨੂੰ ਟਿਕਟਾਂ ਦਿੰਦੀ ਵਿਰੋਧੀ ਧਿਰ
February 2026 33 views 1:53ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਸਾਲਾਂ ਤੱਕ ਪੰਜਾਬ ‘ਤੇ ਰਾਜ ਕੀਤਾ, ਉਹਨਾਂ ਨੇ ਸੂਬੇ ਨੂੰ ਬਰਬਾਦੀ ਦੇ ਕਿਨਾਰੇ ਪਹੁੰਚਾ ਦਿੱਤਾ। CM ਮਾਨ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰਾਂ ਚੋਣਾਂ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਟਿਕਟਾਂ ਦੇ ਕੇ ਸਿਆਸਤ ਨੂੰ ਅਪਰਾਧ ਨਾਲ ਜੋੜ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਫ਼-ਸੁਥਰੀ ਸਿਆਸਤ ਅਤੇ ਕਾਨੂੰਨ ਦੇ ਰਾਜ ‘ਤੇ ਯਕੀਨ ਰੱਖਦੀ ਹੈ, ਜਦਕਿ ਵਿਰੋਧੀ ਪਾਰਟੀਆਂ ਅਪਰਾਧੀਆਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਸਿਆਸੀ ਸਹਾਰਾ ਦੇਣ ਵਿੱਚ ਲੱਗੀਆਂ ਹੋਈਆਂ ਹਨ। CM ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ ਅਤੇ ਅਜਿਹੀ ਸਿਆਸਤ ਨੂੰ ਕਦੇ ਵੀ ਕਬੂਲ ਨਹੀਂ ਕਰੇਗੀ।
ADVERTISEMENT
ADVERTISEMENT
E Paper
Video

.png)



