ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਭਰਪੂਰ
March 2026 21 views 1:52ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ ਹੰਗਾਮਿਆਂ ਨਾਲ ਭਰਪੂਰ ਰਿਹਾ। ਸੈਸ਼ਨ ਦੀ ਸ਼ੁਰੂਆਤ ਦੌਰਾਨ ਹੀ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਆਪਣੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਉਂਦੇ ਹੋਏ ਸਦਨ ਦਾ ਬਾਈਕਾਟ ਕਰ ਦਿੱਤਾ। ਇਸ ਦੌਰਾਨ ਸਦਨ ਵਿੱਚ ਸ਼ੋਰ-ਸ਼ਰਾਬਾ ਅਤੇ ਨਾਰੇਬਾਜ਼ੀ ਵੀ ਦੇਖਣ ਨੂੰ ਮਿਲੀ।
ਗਵਰਨਰ ਲਾਲਚੰਦ ਕਟਾਰੀਆ ਨੇ ਆਪਣੇ ਸੰਬੋਧਨ ਦੌਰਾਨ ਇਸ ਤਰ੍ਹਾਂ ਦੇ ਵਿਹਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਲੋਕਤੰਤਰ ਦਾ ਮੰਦਰ ਹੈ ਅਤੇ ਇੱਥੇ ਵਿਚਾਰ-ਵਟਾਂਦਰਾ ਸੰਵਿਧਾਨਕ ਮਰਿਆਦਾਵਾਂ ਅੰਦਰ ਰਹਿ ਕੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੱਦਿਆਂ ‘ਤੇ ਗੰਭੀਰ ਚਰਚਾ ਕਰਨਾ ਹੀ ਚੁਣੇ ਹੋਏ ਪ੍ਰਤਿਨਿਧੀਆਂ ਦੀ ਜ਼ਿੰਮੇਵਾਰੀ ਹੈ।
ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਬਣੇ ਇਸ ਤਣਾਭਰੇ ਮਾਹੌਲ ਨੇ ਸਿਆਸੀ ਤਪਸ਼ ਨੂੰ ਹੋਰ ਵਧਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਦਨ ਦੇ ਅੰਦਰ ਤਿੱਖੀ ਚਰਚਾ ਅਤੇ ਟਕਰਾਅ ਦੇ ਸੰਕੇਤ ਮਿਲ ਰਹੇ ਹਨ।
ADVERTISEMENT
ADVERTISEMENT
E Paper
Video

.png)



