ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਮੁੱਖ ਸਮਾਗਮ ਦੌਰਾਨ ਅੱਜ ਇੱਥੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਸਾਹਿਬਾਨ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਅਤੇ ਸਿਧਾਂਤਾਂ ਦੀ ਰੌਸ਼ਨੀ ਵਿਚ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ
Credit: SGPC