ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦਾ ਫੈਸਲਾ ਸਾਹਮਣੇ ਆ ਚੁੱਕਾ ਹੈ। ਇਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਆਪਣਾ ਦਬਦਬਾ ਸਾਬਤ ਕਰ ਦਿੱਤਾ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ 'ਆਪ' ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਭਾਜਪਾ ਅਤੇ ਕਾਂਗਰਸ ਨੂੰ ਪਛਾੜਦਿਆਂ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ। ਵੋਟਾਂ ਦੇ ਮਾਮਲੇ 'ਚ ਦੂਜੇ ਨੰਬਰ 'ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਰਹੇ। ਆਸ਼ੂ ਨੂੰ ਕੁੱਲ 24542 ਵੋਟ ਮਿਲੇ। ਉੱਥੇ ਹੀ ਤੀਜੇ ਨੰਬਰ 'ਤੇ ਭਾਜਪਾ ਦੇ ਜੀਵਨ ਗੁਪਤਾ ਰਹੇ। ਜੀਵਨ ਗੁਪਤਾ ਸਿਰਫ 20323 ਵੋਟਾਂ ਹਾਸਲ ਕਰ ਪਾਏ।
ਇਹ ਜ਼ਿਮਨੀ ਚੋਣ ਅਜਿਹੇ ਸਮੇਂ ਵਿੱਚ ਹੋਈ, ਜਦੋਂ ਵਿਰੋਧੀ ਧਿਰ ਲਗਾਤਾਰ ਰਾਜ ਸਰਕਾਰ 'ਤੇ ਸਵਾਲ ਉਠਾ ਰਹੀ ਸੀ ਅਤੇ ਮਾਹੌਲ ਵਿੱਚ ਸਿਆਸੀ ਅਸਥਿਰਤਾ ਲਿਆਉਣ ਦੀ ਕੋਸ਼ਿਸ਼ ਕਰ ਰਹੀ ਸੀ। ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਸੋਸ਼ਲ ਮੀਡੀਆ 'ਤੇ ਉਹਨਾਂ ਉਨ੍ਹਾਂ ਅੱਗੇ ਲਿਖਿਆ ਕਿ ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ।
ਪੰਜਾਬ ਤੋਂ ਇਲਾਵਾ ਗੁਜਰਾਤ ਦੀਆਂ ਦੋ ਸੀਟਾਂ- ਕਾਦੀ ਅਤੇ ਵਿਸਾਵਦਰ 'ਤੇ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਅੱਜ ਐਲਾਨੇ ਗਏ ਹਨ। ਗੁਜਰਾਤ ਦੇ ਵਿਸਾਵਦਰ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਉਮੀਦਵਾਰ ਇਟਾਲੀਆ ਗੋਪਾਲ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ 17,554 ਵੋਟਾਂ ਨਾਲ ਭਾਜਪਾ ਦੇ ਕੀਰਿਤ ਪਟੇਲ ਨੂੰ ਮਾਤ ਦਿੱਤੀ ਹੈ। ਗੋਪਾਲ ਨੂੰ 75,942 ਵੋਟਾਂ ਪਈਆਂ ਹਨ, ਜਦਕਿ ਕੀਰਿਤ ਪਟੇਲ ਨੇ 58,388 ਵੋਟਾਂ ਹਾਸਲ ਕੀਤੀਆਂ ਹਨ। ਜਦਕਿ ਗੁਜਰਾਤ ਦੀ ਦੂਜੀ ਸੀਟ ਕਾਦੀ ਤੋਂ ਭਾਜਪਾ ਉਮੀਦਵਾਰ ਰਾਜੇਂਦਰਕੁਮਾਰ ਦਾਨੇਸ਼ਵਰ ਚਵੜਾ ਨੇ 39,452 ਵੋਟਾਂ ਨਾਲ ਬਹੁਤ ਵੱਡੀ ਜਿੱਤ ਹਾਸਲ ਕੀਤੀ ਹੈ।
ਉਥੇ ਹੀ ਜੇਕਰ ਗੱਲ ਕੀਤੀ ਜਾਵੇ ਕੇਰਲ ਦੀ ਤਾਂ ਕੇਰਲ ਦੀ ਨੀਲਾਂਬੁਰ ਸੀਟ 'ਤੇ ਵੀ ਚੋਣ ਹੋਈ ਸੀ ਜਿਸ ਦਾ ਅੱਜ ਨਤੀਜਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸੀਟ 'ਤੇ ਕਾਂਗਰਸ ਉਮੀਦਵਾਰ ਆਰਿਆਦਾਨ ਸ਼ੌਕਤ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਮਾਕਸਵਾਦੀ ਕਮਿਊਨਿਸਟ ਪਾਰਟੀ CPI (M) ਉਮੀਦਵਾਰ ਐੱਮ. ਸਵਰਾਜ ਨੂੰ 11,077 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।
Comments
Start the conversation
Become a member of New India Abroad to start commenting.
Sign Up Now
Already have an account? Login